ਭਾਰਤੀਆਂ ਲਈ ਖੁਸ਼ਖਬਰੀ! 5 ਲੱਖ ਭਾਰਤੀਆਂ ਨੂੰ ਨਾਗਰਿਕਤਾ ਦੇਣਗੇ ਬਾਇਡਨ

ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਡੋਨਾਲਡ ਟਰੰਪ ਨੂੰ ਹਰਾ ਵਾਲੇ ਜੋ ਬਾਇਡਨ ਨੇ 1 ਕਰੋੜ ਤੋਂ ਜ਼ਿਆਦਾ ਪ੍ਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਦੇਣ ਦਾ ਫ਼ੈਸਲਾ ਕੀਤਾ ਹੈ। ਬਾਇਡਨ 1.1 ਕਰੋੜ ਪ੍ਰਵਾਸੀਆਂ ਨੂੰ ਨਾਗਰਿਕਤਾ ਪ੍ਰਦਾਨ ਕਰਨ ਲਈ ਇੱਕ ਰੋਡਮੈਪ ਬਣਾਉਣ ਜਾ ਰਹੇ ਹਨ ਜਿਸ ਵਿੱਚ ਪੰਜ ਲੱਖ ਭਾਰਤੀ ਵੀ ਸ਼ਾਮਲ ਹਨ।

ਇਸ ਯੋਜਨਾ ਤਹਿਤ ਹਰ ਸਾਲ 95,000 ਲੋਕਾਂ ਨੂੰ ਅਮਰੀਕੀ ਨਾਗਰਿਕਤਾ ਦਿੱਤੀ ਜਾਵੇਗੀ। ਖ਼ਬਰ ਇਹ ਵੀ ਮਿਲੀ ਹੈ ਕਿ ਬਾਇਡਨ ਇਸ ਗਿਣਤੀ ਨੂੰ ਵਧਾ ਕੇ 1.25 ਲੱਖ ਕਰਨ ਦੀ ਯੋਜਨਾ ਤੇ ਕੰਮ ਕਰਨਗੇ। ਇਸ ਨਾਲ ਅਮਰੀਕਾ ਆਉਣ ਵਾਲੇ ਸ਼ਰਨਾਰਥੀਆਂ ਲਈ ਨਾਗਰਿਕਤਾ ਪ੍ਰਾਪਤ ਕਰਨ ਦਾ ਰਸਤਾ ਸਾਫ਼ ਹੋ ਜਾਵੇਗਾ।
ਦਸਤਾਵੇਜ਼ਾਂ ਵਿੱਚ ਕਿਹਾ ਗਿਆ ਹੈ ਕਿ ਬਾਇਡਨ ਜਲਦ ਹੀ ਕਾਂਗਰਸ ਵਿੱਚ ਇਮੀਗ੍ਰੇਸ਼ਨ ਸੁਧਾਰ ਕਾਨੂੰਨ ਪਾਸ ਕਰਨ ਤੇ ਕੰਮ ਸ਼ੁਰੂ ਕਰਨਗੇ ਜਿਸ ਰਾਹੀਂ ਪ੍ਰਣਾਲੀ ਨੂੰ ਆਧੁਨਿਕ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਕਰੀਬ ਪੰਜ ਲੱਖ ਤੋਂ ਵੱਧ ਭਾਰਤੀਆਂ ਸਮੇਤ 10 ਲੱਖ ਅਜਿਹੇ ਪ੍ਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਦੇਣ ਲਈ ਇੱਕ ਰੋਡਮੈਪ ਤਿਆਰ ਕੀਤਾ ਜਾਵੇਗਾ, ਜਿਹਨਾਂ ਕੋਲ ਦਸਤਾਵੇਜ਼ ਨਹੀਂ ਹਨ।
ਜੋ ਬਾਇਡਨ ਨੇ ਕਿਹਾ ਕਿ ਰਾਸ਼ਟਰਪਤੀ ਹੋਣ ਨਾਤੇ ਉਹ ਬਲੂ ਜਾਂ ਰੈੱਡ ਸਟੇਟ ਨਹੀਂ ਵੇਖਦੇ ਬਲਕਿ ਸਿਰਫ ਯੂਨਾਈਟਿਡ ਸਟੇਟਸ ਆਫ ਅਮਰੀਕਾ ਦੇਖਦੇ ਹਨ। ਉਹ ਦੇਸ਼ ਨੂੰ ਤੋੜਨ ਨਹੀਂ ਜੋੜਣ ਵਾਲਾ ਰਾਸ਼ਟਰਪਤੀ ਬਣਨਗੇ।
ਬਾਇਡਨ ਪ੍ਰਸ਼ਾਸਨ ਪਰਿਵਾਰ-ਅਧਾਰਤ ਇਮੀਗ੍ਰੇਸ਼ਨ ਪ੍ਰਣਾਲੀ ਦਾ ਸਮਰਥਨ ਕਰੇਗਾ ਅਤੇ ਪਰਿਵਾਰਕ ਏਕੀਕਰਨ ਨੂੰ ਯੂਐਸ ਇਮੀਗ੍ਰੇਸ਼ਨ ਪ੍ਰਣਾਲੀ ਦੇ ਮੁਢਲੇ ਸਿਧਾਂਤ ਵਜੋਂ ਬਚਾਏਗਾ। ਇਸ ਵਿਚ ਪਰਿਵਾਰਕ ਵੀਜ਼ਾ ਬੈਕਲਾਗ ਨੂੰ ਘਟਾਉਣਾ ਵੀ ਸ਼ਾਮਲ ਹੈ।
