News

ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਖੇਤੀ ਕਾਨੂੰਨਾਂ ਦਾ ਰੇੜਕਾ ਅਜੇ ਵੀ ਜਾਰੀ ਹੈ। ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੂੰ ਫੋਨ ਤੇ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਇਸ ਸਬੰਧੀ ਸ਼ਨੀਵਾਰ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਕੌਸ਼ਾਬੀ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਬਾਬਤ ਜਾਣਕਾਰੀ ਦਿੱਤੀ ਹੈ। ਗਾਜ਼ੀਆਬਾਦ ਜਨਪਦ ਦੇ ਸਿਟੀ ਐਸਪੀ ਗਿਆਨੇਂਦਰ ਸਿੰਘ ਮੁਤਾਬਕ ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਨਿੱਜੀ ਸਹਾਇਕ ਅਰਜੁਨ ਬਾਲਿਆਨ ਨੇ ਅਪਣੀ ਸ਼ਿਕਾਇਤ ਵਿੱਚ ਕਿਹਾ ਕਿ ਇਕ ਅਣਪਛਾਤੇ ਨੇ ਸ਼ਨੀਵਾਰ ਸ਼ਾਮ ਫੋਨ ਕਰ ਕੇ ਰਾਕੇਸ਼ ਟਿਕੈਤ ਨੂੰ ਮਾਰਨ ਦੀ ਧਮਕੀ ਦਿੱਤੀ ਹੈ।

ਉਹਨਾਂ ਅੱਗੇ ਦਸਿਆ ਕਿ ਸ਼ਿਕਾਇਤ ਵਿੱਚ ਜਿਹੜੇ ਫੋਨ ਨੰਬਰ ਦਾ ਜ਼ਿਕਰ ਕੀਤਾ ਗਿਆ ਸੀ ਉਸ ਨੂੰ ਸਰਵੀਲੈਂਸ ਤੇ ਪਾ ਦਿੱਤਾ ਗਿਆ ਹੈ। ਫਿਲਹਾਲ ਫੋਨ ਕਰਨ ਵਾਲੇ ਦੀ ਪਛਾਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੌਸ਼ੰਬੀ ਥਾਣੇ ਵਿੱਚ ਆਈਪੀਸੀ ਦੀ ਧਾਰਾ 507 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top