Punjab

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ‘ਚ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੇ ਹੁਣ ਕਾਨੂੰਨੀ ਲੜਾਈ ਲੜਨਾ ਤੈਅ ਕਰ ਲਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਹੁਣ ਪ੍ਰਦਰਸ਼ਨ ਦੇ ਨਾਲ ਨਾਲ ਖੇਤੀ ਕਾਨੂੰਨ ਦੇ ਖਿਲਾਫ ਕਿਸਾਨ ਸੰਗਠਨ ਸੁਪਰੀਮ ਕੋਰਟ ਪਹੁੰਚ ਚੁੱਕੇ ਹਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਾਲ ਹੋਰ ਕਈ ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵੱਲ ਰੁਖ ਕੀਤਾ ਹੈ।

ਖੇਤੀ ਕਾਨੂੰਨ ਦੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਕਿ ਇਸ ਕਾਨੂੰਨ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬੁਲਾਰੇ ਨੇ ਦੱਸਿਆ ਹੈ ਕਿ ਕਿਸਾਨ ਵਿਰੋਧੀ ਕਾਨੂੰਨ ਦੇ ਵਿਰੁੱਧ ਅਸੀਂ ਲੜਾਈ ਲੜਦੇ ਆਏ ਹਾਂ ਅਤੇ ਸਰਕਾਰ ਨੂੰ ਆਪਣੇ ਮੰਗ ਪੱਤਰ ਦਿੱਤਾ ਹੈ।

ਕਿਸਾਨਾਂ ਦਾ ਐਲਾਨ, 8 ਅਕਤੂਬਰ ਤੱਕ ਰਹੇਗਾ ‘ਰੇਲ ਰੋਕੋ ਅੰਦੋਲਨ’

ਇਸ ਤੋਂ ਬਾਅਦ ਅਸੀਂ ਸੜਕਾਂ ਜਾਮ ਕੀਤੀਆਂ ਅਤੇ ਰੇਲ ਰੋਕੋ ਅੰਦੋਲਨ ਚਲਾ ਰਹੇ ਹਾਂ। ਹੁਣ ਅਸੀਂ ਸੁਪਰੀਮ ਕੋਰਟ ਦਾ ਰੁੱਖ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ ਕਿ ਸਰਕਾਰ ਦੁਆਰਾ ਬਣਾਏ ਗਏ ਕਾਨੂੰਨ ਨੂੰ ਰੱਦ ਕੀਤਾ ਜਾਵੇ। ਬੁਲਾਰੇ ਨੇ ਦੱਸਿਆ ਹੈ ਕਿ ਬਿੱਲ ਬਣਾਉਣ ਲੱਗੇ ਕਿਸਾਨਾਂ ਤੋਂ ਕੋਈ ਸਲਾਹ ਨਹੀ ਲਈ ਗਈ ਹੈ।

ਮੁਸਲਿਮ ਭਾਈਚਾਰੇ ਨੇ ਧਰਨੇ ’ਤੇ ਬੈਠੇ ਕਿਸਾਨਾਂ ਲਈ ਕੀਤੀ ਲੰਗਰ ਦੀ ਸੇਵਾ

ਦਸ ਦਈਏ ਕਿ ਜਦੋਂ ਤੋਂ ਕੇਂਦਰ ਸਰਕਾਰ ਨੇ ਖੇਤੀ ਬਿੱਲ ਪਾਸ ਕੀਤੇ ਹਨ ਉਸ ਸਮੇਂ ਤੋਂ ਹੀ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਦਾ ਮੰਨਣਾ ਹੈ ਕਿ ਇਹ ਬਿੱਲ ਕਿਸਾਨਾਂ ਦੀ ਖੇਤੀ ਨੂੰ ਖਤਮ ਕਰ ਦੇਣਗੇ।

ਕਿਸਾਨਾਂ ਨੇ ਰਾਜਨੀਤੀ ਆਗੂਆਂ ਨੂੰ ਲੈ ਕੇ ਵੀ ਜੰਮ ਕੇ ਭੜਾਸ ਕੱਢੀ ਹੈ। ਉਹਨਾਂ ਵੱਲੋਂ ਸਾਰੀਆਂ ਪਾਰਟੀਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਭਾਜਪਾ ਦੇ ਸਾਰੇ ਲੀਡਰਾਂ ਦੇ ਪਿੰਡਾਂ ਵਿੱਚ ਦਾਖਲ ਹੋਣ ਤੇ ਰੋਕ ਲਗਾ ਦਿੱਤੀ ਗਈ ਹੈ।

Click to comment

Leave a Reply

Your email address will not be published. Required fields are marked *

Most Popular

To Top