Punjab

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਖੇਤੀ ਕਾਨੂੰਨਾਂ ਖਿਲਾਫ ਦਾਇਰ ਪਟੀਸ਼ਨ ਵਾਪਸ ਲੈਣ ਦਾ ਕੀਤਾ ਫ਼ੈਸਲਾ

ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਾਲ ਹੋਰ ਕਈ ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵੱਲ ਰੁਖ ਕੀਤਾ ਸੀ। ਉਹਨਾਂ ਨੇ ਖੇਤੀ ਕਾਨੂੰਨ ਦੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਕਿ ਇਸ ਕਾਨੂੰਨ ਨੂੰ ਰੱਦ ਕੀਤਾ ਜਾਵੇ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬੁਲਾਰੇ ਨੇ ਦੱਸਿਆ ਹੈ ਕਿ ਕਿਸਾਨ ਵਿਰੋਧੀ ਕਾਨੂੰਨ ਦੇ ਵਿਰੁੱਧ ਅਸੀਂ ਲੜਾਈ ਲੜਦੇ ਆਏ ਹਾਂ ਅਤੇ ਸਰਕਾਰ ਨੂੰ ਆਪਣੇ ਮੰਗ ਪੱਤਰ ਦਿੱਤਾ ਹੈ। ਪਰ ਹੁਣ ਉਹਨਾਂ ਨੇ ਇਹ ਪਟੀਸ਼ਨ ਵਾਪਸ ਲੈਣ ਬਾਰੇ ਵਿਚਾਰ ਕੀਤੀ ਹੈ।
ਇਹ ਵੀ ਪੜ੍ਹੋ: ਸੂਬਾ ਸਰਕਾਰ ਨੇ 1 ਲੱਖ ਨੌਕਰੀਆਂ ਦੇਣ ਦਾ ਕੀਤਾ ਐਲਾਨ
ਫਤਿਹਗੜ੍ਹ ਸਾਹਿਬ ਵਿਖੇ 13 ਕਿਸਾਨ ਜਥੇਬੰਦੀਆਂ ਦੀ ਸਾਂਝੀ ਕਮੇਟੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ। ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਦਾਲਤਾਂ ਉਤੇ ਭਰੋਸਾ ਨਹੀਂ ਰਿਹਾ, ਲੋਕ ਸੰਘਰਸ਼ ਰਾਹੀਂ ਜਿੱਤ ਹਾਸਲ ਕਰਾਂਗੇ।

ਇਹ ਵੀ ਪੜ੍ਹੋ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਹੋਇਆ ਕੋਰੋਨਾ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਕਿਹਾ ਕਿ ਰਿੱਟ ਪਟੀਸ਼ਨ ਵਾਪਸ ਹੋਣ ਤੱਕ ਲੱਖੋਵਾਲ ਕੋਈ ਪ੍ਰੈੱਸ ਸਟੇਟਮੈਂਟ ਨਹੀਂ ਦੇਣਗੇ।
ਵਕੀਲ ਜੀ.ਐੱਸ ਘੁੰਮਣ ਰਾਹੀਂ ਦਾਇਰ ਪਟੀਸ਼ਨ ਵਿਚ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲ ‘ਕਿਸਾਨ ਮਾਰੂ’ ਹਨ। ਇਨ੍ਹਾਂ ਉਤੇ ਰੋਕ ਲਾਈ ਜਾਵੇ ਤਾਂ ਜੋ ਦੇਸ਼ ਦੇ ਕਿਸਾਨਾਂ, ਖ਼ਪਤਕਾਰਾਂ, ਮਜ਼ਦੂਰਾਂ, ਆੜ੍ਹਤੀਆਂ, ਦੁਕਾਨਦਾਰਾਂ ਤੇ ਛੋਟੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਹੋ ਸਕੇ।  
Click to comment

Leave a Reply

Your email address will not be published. Required fields are marked *

Most Popular

To Top