Punjab

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਨਕੋਦਰ ’ਚ ਹੋਈ ਮੀਟਿੰਗ, ਅੱਕੇ ਕਿਸਾਨਾਂ ਨੇ ਸਰਕਾਰ ਨੂੰ ਦੇ ਦਿੱਤੀ ਵੱਡੀ ਚੇਤਾਵਨੀ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਐਲਾਨ ਕੀਤਾ ਗਿਆ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਕਿਉਂ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਖਿਲਾਫ ਆਰਡੀਨੈਂਸ ਬਿੱਲ ਪਾਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਖਿਲਾਫ 15 ਤਰੀਕ ਨੂੰ ਪੰਜਾਬ ਦੇ ਮੇਨ ਹਾਈਵੇਅ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਜੇ ਕੇਂਦਰ ਸੈਸ਼ਨ ਵਿਚ ਕਿਸੇ ਵੀ ਪੰਜਾਬ ਦੇ ਐਮਪੀ ਵੱਲੋਂ ਆਰਡੀਨੈਂਸ ਬਿੱਲ ਨੂੰ ਪਾਸ ਕਰਨ ਲਈ ਵੋਟ ਕੀਤੀ ਗਈ ਤਾਂ ਉਹਨਾਂ ਖਿਲਾਫ ਵੀ ਮੋਰਚਾ ਖੋਲ੍ਹਿਆ ਜਾਵੇਗਾ ਅਤੇ ਉਸ ਐਮਪੀ ਨੂੰ ਪੰਜਾਬ ਵਿਚ ਨਹੀਂ ਆਉਣ ਦਿੱਤਾ ਜਾਵੇਗਾ।

ਪ੍ਰਸਿੱਧ ਅਦਾਕਾਰ ਜੈਪ੍ਰਕਾਸ਼ ਰੈੱਡੀ ਹੋਇਆ ਦੇਹਾਂਤ, ਇੰਡਸਟਰੀ ’ਚ ਛਾਈ ਸੋਗ ਦੀ ਲਹਿਰ

ਜੇ ਕੇਂਦਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲਾਂ ਧਿਆਨ ਨਾ ਦਿੱਤਾ ਤਾਂ ਦਿੱਲੀ ਵਿਚ ਪਾਰਲੀਮੈਂਟ ਦੇ ਬਾਹਰ ਕਿਸਾਨਾਂ ਦੁਆਰਾ ਧਰਨਾ ਪ੍ਰਦਰਸ਼ਨ ਕੀਤੇ ਜਾਣਗੇ। ਇਸ ਸਬੰਧੀ ਨਕੋਦਰ ਦੇ ਨਾਲ ਲਗਦੇ ਸ਼ੰਕਰ ਪਿੰਡ ਦੇ ਸ਼੍ਰੀ ਗੁਰਦੁਆਰਾ ਸਾਹਿਬ ਪੰਜ ਪੀਰ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਜਨਰਲ ਸਕੱਤਰ ਹਰਮਿੰਦਰ ਸਿੰਘ ਖਹਿਰਾ ਅਤੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ਅਪਣੇ-ਅਪਣੇ ਵਿਚਾਰ ਕਿਸਾਨਾਂ ਸਾਹਮਣੇ ਰੱਖੇ। ਉੱਥੇ ਹੀ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਹਰਮਿੰਦਰ ਸਿੰਘ ਨੇ ਦਸਿਆ ਕਿ ਉਹਨਾਂ ਵੱਲੋਂ ਸ਼ੰਕਰ ਪਿੰਡ ਦੇ ਸ਼੍ਰੀ ਗੁਰਦੁਆਰਾ ਸਾਹਿਬ ਪੰਜ ਪੀਰ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ 15 ਸਤੰਬਰ ਨੂੰ ਪੰਜਾਬ ਨੂੰ 2 ਘੰਟਿਆਂ ਲਈ ਸਾਰੀ ਆਵਾਜਾਈ ਠੱਪ ਕਰਨ ਲਈ ਮਤੇ ਪਾਸ ਕੀਤੇ ਗਏ।  ਉਹ ਪਾਰਲੀਮੈਂਟ ਵਿਚ ਪਾਸ ਹੋਣ ਵਾਲੇ ਬਿੱਲਾਂ ਦਾ ਵੀ ਜਮ ਕੇ ਵਿਰੋਧ ਕਰਨਗੇ। ਜੇ ਉਹਨਾਂ ਦੀ ਤਾਂ ਵੀ ਸੁਣਵਾਈ ਨਾ ਹੋਈ ਤਾਂ ਉਹ ਅਣਮਿੱਥੇ ਸਮੇਂ ਤੇ ਦਿੱਲੀ ਵਿਚ ਧਰਨੇ ਲਾ ਕੇ ਦਿੱਲੀ ਨੂੰ ਜਾਮ ਕਰਨਗੇ। ਬਿੱਲਾਂ ਦੇ ਹੱਕ ਵਿਚ ਬੋਲਣ ਵਾਲੇ ਐਮਪੀ ਦਾ ਵੀ ਕਿਸਾਨਾਂ ਵੱਲੋਂ ਜਮ ਕੇ ਵਿਰੋਧ ਕੀਤਾ ਜਾਵੇਗਾ।

Click to comment

Leave a Reply

Your email address will not be published. Required fields are marked *

Most Popular

To Top