News

ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਦੁਪਹਿਰ 3 ਵਜੇ ਕੀਤਾ ਜਾਵੇਗਾ ਰਾਸ਼ਟਰਪਤੀ ਚੋਣ ਦੀ ਤਾਰੀਕ ਦਾ ਐਲਾਨ

ਰਾਸ਼ਟਰਪਤੀ ਚੋਣ ਦੀ ਤਾਰੀਕ ਦਾ ਅੱਜ ਚੋਣ ਕਮਿਸ਼ਨ ਵੱਲੋਂ ਦੁਪਹਿਰ 3 ਵਜੇ ਐਲਾਨ ਕੀਤਾ ਜਾਵੇਗਾ। ਸੰਵਿਧਾਨ ਦੇ ਅਨੁਛੇਦ 62 ਦਾ ਹਵਾਲਾ ਦਿੰਦੇ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ ਅਤੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ ਚੋਣ ਇਸ ਤੋਂ ਪਹਿਲਾਂ ਸਮਾਪਤ ਹੋ ਜਾਣੀ ਚਾਹੀਦੀ ਹੈ।

What is the role of the Election Commission of India? | Business Insider  India

ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਤੋਂ ਇਲਾਵਾ ਸਾਰੇ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੁਣੇ ਗਏ ਮੈਂਬਰ, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਰਾਸ਼ਟਰਪਤੀ ਚੋਣ ਵਿੱਚ ਵੋਟ ਪਾ ਸਕਦੇ ਹਨ। ਰਾਜ ਸਭਾ, ਲੋਕ ਸਭਾ ਜਾਂ ਵਿਧਾਨ ਸਭਾਵਾਂ ਦੇ ਨਾਮਜ਼ਦ ਮੈਂਬਰਾਂ ਨੂੰ ਰਾਸ਼ਟਰਪਤੀ ਚੋਣਾਂ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਇਸੇ ਤਰ੍ਹਾਂ ਰਾਜਾਂ ਦੀਆਂ ਵਿਧਾਨ ਪ੍ਰੀਸ਼ਦਾਂ ਦੇ ਮੈਂਬਰਾਂ ਨੂੰ ਵੀ ਰਾਸ਼ਟਰਪਤੀ ਚੋਣ ਵਿੱਚ ਹਿੱਸਾ ਲੈਣ ਦਾ ਅਧਿਕਾਰ ਨਹੀਂ ਹੈ।  

Click to comment

Leave a Reply

Your email address will not be published.

Most Popular

To Top