ਭਾਰਤੀ ਨਾਗਰਿਕਾਂ ਨੂੰ ਵਤਨ ਵਾਪਸ ਲਿਆਉਣ ਲਈ ਰੋਮਾਨੀਆ ਲਈ ਰਵਾਨਾ ਹੋਇਆ ਜਹਾਜ਼
By
Posted on

ਭਾਰਤੀ ਵਿਦਿਆਰਥੀਆਂ ਲਈ ਮਨੁੱਖੀ ਸਹਾਇਤਾ ਲੈ ਕੇ ਜਹਾਜ਼ ਅੱਜ ਸਵੇਰੇ 4 ਵਜੇ ਰੋਮਾਨੀਆ ਲਈ ਰਵਾਨਾ ਹੋਇਆ। ਦੂਜੇ ਪਾਸੇ ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਯੂਕਰੇਨ ਤੋਂ ਪਰਤੇ ਭਾਰਤੀਆਂ ਦਾ ਦਿੱਲੀ ਹਵਾਈ ਅੱਡੇ ‘ਤੇ ਸਵਾਗਤ ਕਰਦੇ ਹੋਏ ਵੀ ਨਜ਼ਰ ਆਏ। ਦੱਸ ਦਈਏ ਕਿ ਲਗਭਗ 220 ਵਿਦਿਆਰਥੀ ਇਸਤਾਂਬੁਲ ਰਾਹੀਂ ਇੱਥੇ ਪਹੁੰਚੇ ਹਨ।

ਉੱਥੇ ਹੀ ਯੂਕਰੇਨ ਤੋਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤੀ ਹਵਾਈ ਸੈਨਾ ਦੇ ਤਿੰਨ ਹੋਰ ਜਹਾਜ਼ ਅੱਜ ਪੋਲੈਂਡ, ਹੰਗਰੀ ਅਤੇ ਰੋਮਾਨੀਆ ਦਾ ਦੌਰਾ ਕਰਨ ਵਾਲੇ ਹਨ।
ਇਕ C-17 ਗਲੋਬਮਾਸਟਰ ਅੱਜ ਸਵੇਰੇ 4 ਵਜੇ ਓਪਰੇਸ਼ਨ ਗੰਗਾ ਦੇ ਤਹਿਤ ਰੋਮਾਨੀਆ ਲਈ ਰਵਾਨਾ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਟੈਂਟ, ਕੰਬਲ ਅਤੇ ਹੋਰ ਮਨੁੱਖੀ ਸਹਾਇਤਾ ਲੈ ਕੇ ਭਾਰਤੀ ਹਵਾਈ ਸੈਨਾ ਦਾ ਜਹਾਜ਼ ਜਲਦੀ ਹੀ ਹਿੰਡਨ ਏਅਰਬੇਸ ਤੋਂ ਉਡਾਣ ਭਰੇਗਾ।
