News

ਭਾਰਤ ਅਤੇ ਪਾਕਿ ’ਚ ਅੱਜ ਹੋਵੇਗਾ ਮੁਕਾਬਲਾ, ਮੈਚ ’ਤੇ ਟਿਕੀਆਂ ਦੁਨੀਆ ਦੀਆਂ ਨਜ਼ਰਾਂ

ਭਾਰਤ ਅਤੇ ਪਾਕਿਸਤਾਨ ਵਿਚਕਾਰ ਅੱਜ ਸ਼ਾਮ ਨੂੰ ਟੀ-20 ਵਰਲਕਪ ਵਿੱਚ ਮਹਾਂਮੁਕਾਬਲਾ ਹੋਣ ਜਾ ਰਿਹਾ ਹੈ। ਦੋਵਾਂ ਮੁਲਕਾਂ ਵਿੱਚ ਇਕ ਲੰਬੇ ਅਰਸੇ ਤੋਂ ਬਾਅਦ ਮੁਕਾਬਲਾ ਹੋ ਰਿਹਾ ਹੈ, ਹਰ ਥਾਂ ਇਸ ਮੈਚ ਦਾ ਕ੍ਰੇਜ਼ ਹੈ। ਪਰ ਐਤਵਾਰ ਸ਼ਾਮ ਹੋਣ ਵਾਲੇ ਇਸ ਮੈਚ ਤੋਂ ਪਹਿਲਾਂ ਟਵਿੱਟਰ ਤੇ ਤਕਰਾਰ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

T20 WC: Ind Vs Pak

ਭਾਰਤੀ ਟੀਮ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਪਾਕਿਸਤਾਨ ਨਾਲ ਇੱਕ ਹਾਈ ਪ੍ਰੋਫਾਈਲ ਮੈਚ ਨਾਲ ਕਰੇਗੀ। ਭਾਰਤ ਤੇ ਪਾਕਿਸਤਾਨ ਵਿਚਾਲੇ ਹਾਈ ਪ੍ਰੋਫਾਈਲ ਮੈਚ ਦੁਬਈ ਦੇ ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ, ਦੋਵੇਂ ਟੀਮਾਂ ਗਰੁੱਪ ਬੀ ‘ਚ ਹਨ। ਅੱਜ ਦੇ ਮੈਚ ਵਿੱਚ ਭਾਰਤ ਅਤੇ ਇਸ ਰਿਕਾਰਡ ਨੂੰ ਬਚਾਉਣ ਦਾ ਦਬਾਅ ਰਹੇਗਾ।

ਭਾਰਤ ਲਈ ਖੇਡਣ ਵਾਲੀ ਟੀਮ ਦੀ ਰਚਨਾ ਦੀ ਗੱਲ ਕਰੀਏ ਤਾਂ ਕਾਗਜ਼ ਤੇ ਭਾਰਤੀ ਟੀਮ ਬਹੁਤ ਸੰਤੁਲਿਤ ਦਿਖਾਈ ਦੇ ਰਹੀ ਹੈ। ਟੀਮ ਵਿੱਚ ਪੰਜ ਬੱਲੇਬਾਜ਼, ਇੱਕ ਵਿਕਟਕੀਪਰ, ਤਿੰਨ ਆਲਰਾਊਂਡਰ, ਤਿੰਨ ਸਪਿਨਰ ਅਤੇ ਤਿੰਨ ਤੇਜ਼ ਗੇਂਦਬਾਜ਼ ਹਨ। ਮੈਚ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਕਿਹਾ ਕਿ, ਅਸੀਂ ਆਪਣੀ ਜਿੱਤ ਨੂੰ ਲੈ ਕੇ ਪੂਰੀ ਤਰ੍ਹਾਂ ਸਕਾਰਾਤਮਕ ਹਾਂ।

ਦੱਸ ਦਈਏ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ ਆਈਸੀਸੀ ਦੇ ਕਿਸੇ ਵੀ ਟੂਰਨਾਮੈਂਟ ਵਿੱਚ ਖਿੱਚ ਦਾ ਕੇਂਦਰ ਹੁੰਦਾ ਹੈ ਕਿਉਂ ਕਿ ਦੋਵਾਂ ਦੇਸ਼ਾਂ ਵਿਚਾਲੇ ਖੇਡ ਮੁਕਾਬਲੇ ਕਾਫ਼ੀ ਘੱਟ ਹੁੰਦੇ ਹਨ। ਇਸ ਮੁਕਾਬਲੇ ਨੂੰ ਲੈ ਕੇ ਦਰਸ਼ਕਾਂ ਦਾ ਉਤਸ਼ਾਹ ਬੁਲੰਦੀਆਂ ਤੇ ਹੈ। ਜੇ ਆਈਸੀਸੀ ਦੇ ਇੱਕ ਰੋਜ਼ਾ ਤੇ ਟੀ20 ਵਿਸ਼ਵ ਕੱਪ ਦੀ ਗੱਲ ਕਰੀਏ ਤਾਂ ਭਾਰਤ ਨੇ ਪਾਕਿ ਵਿਰੁੱਧ ਸਾਰੇ 12 ਮੈਚਾਂ ਵਿੱਚ ਜਿੱਤ ਦਰਜ ਕੀਤੀ ਹੈ। ਵਿਰਾਟ ਕੋਹਲੀ ਦੀ ਟੀਮ ਇਸ ਜੇਤੂ ਮੁਹਿੰਮ ਨੂੰ ਜਾਰੀ ਰੱਖਣ ਲਈ ਵਚਨਬੱਧ ਹੈ।

Click to comment

Leave a Reply

Your email address will not be published.

Most Popular

To Top