News

ਭਾਰਤ ’ਚ ਨਹੀਂ ਲੱਗੇਗਾ ਲਾਕਡਾਊਨ, ਸਰਕਾਰ ਨੇ ਦਿੱਤੀ ਜਾਣਕਾਰੀ

ਕੋਰੋਨਾ ਵਾਇਰਸ ਦੇ ਮਾਮਲੇ ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਵਧ ਰਹੇ ਹਨ। ਪਰ ਇਸ ਦੇ ਬਾਵਜੂਦ ਵੀ ਪਿਛਲੇ ਸਾਲ ਵਾਂਗ ਇਸ ਵਾਰ ਲਾਕਡਾਊਨ ਨਹੀਂ ਲਾਇਆ ਜਾਵੇਗਾ। ਮਹਾਰਾਸ਼ਟਰ, ਹਰਿਆਣਾ ਤੇ ਦਿੱਲੀ ਵਿੱਚ ਹਾਲਾਤ ਨੂੰ ਦੇਖਦਿਆਂ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਲਾਕਡਾਊਨ ਨਹੀਂ ਲਾਗੇਗਾ।

Coronavirus in India: from Kerala to Maharashtra to Nagaland, states in  India under lockdown or curfew | Condé Nast Traveller India | Coronavirus:  Good to know

ਸਰਕਾਰ ਪੂਰਨ ਲਾਕਡਾਊਨ ਦੇ ਹੱਕ ਵਿੱਚ ਨਹੀਂ ਹੈ। ਇਸ ਲਈ ਜ਼ਿਆਦਾ ਪ੍ਰਭਾਵਿਤ ਇਲਾਕਿਆਂ ਵਿੱਚ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਸਕਦੀਆਂ ਹਨ। ਇਸ ਸਮੇਂ ਮਹਾਰਾਸ਼ਟਰ, ਹਰਿਆਣਾ ਤੇ ਦਿੱਲੀ ਵਿੱਚ ਲਾਕਡਾਊਨ ਦੀ ਚਰਚਾ ਹੈ। ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ।

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁਪਹਿਰ 12 ਵਜੇ ਇਕ ਮੀਟਿੰਗ ਕੀਤੀ ਸੀ। ਉਹਨਾਂ ਐਲਾਨ ਕੀਤਾ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਸਖ਼ਤੀ ਹੋਰ ਵਧਾ ਦਿੱਤੀ ਗਈ ਹੈ ਅਤੇ ਇਸ ਦੌਰਾਨ ਅੰਸ਼ਕ ਲਾਕਡਾਊਨ ਵੀ ਲਾਇਆ ਜਾ ਸਕਦਾ ਹੈ।

ਦਸ ਦਈਏ ਕਿ ਕੋਰੋਨਾ ਦੇ ਚਲਦੇ ਵਿਆਹਾਂ, ਸਮਾਰੋਹ ਵਿੱਚ ਵੀ ਇਕੱਠੇ ਹੋਣ ਵਾਲੇ ਲੋਕਾਂ ਦੀ ਗਿਣਤੀ ਘਟਾ ਦਿੱਤੀ ਗਈ ਹੈ। ਉੱਥੇ ਹੀ ਅੰਤਿਮ ਸੰਸਕਾਰ ਮੌਕੇ ਕੇਵਲ 20 ਵਿਅਕਤੀ ਹੀ ਇਕੱਠੇ ਹੋ ਸਕਦੇ ਹਨ।

Click to comment

Leave a Reply

Your email address will not be published.

Most Popular

To Top