ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਭਾਰਤ ‘ਚ ਵਧਿਆ ਠੰਡ ਦਾ ਕਹਿਰ, ਧੁੰਦ ਕਾਰਨ ਕਈ ਰੇਲਾਂ ਲੇਟ

ਪੰਜਾਬੀ ਲੋਕ · 23 January 2021
ਮੂਲ ਤਸਵੀਰ ਉਪਲਬਧ ਨਹੀਂ

ਮੌਸਮ ਵਿਭਾਗ ਅਨੁਸਾਰ ਉੱਤਰ ਭਾਰਤ ‘ਚ ਆਉਣ ਵਾਲੇ ਕੁਝ ਦਿਨਾਂ ‘ਚ ਮੌਸਮ ਦੇ ਮੁੜ ਬਦਲਣ ਦੀ ਉਮੀਦ ਹੈ। ਦਿੱਲੀ ‘ਚ 25 ਦਸੰਬਰ ਤੋਂ ਬਾਅਦ ਇਕ ਵਾਰ ਫਿਰ ਤਾਪਮਾਨ ‘ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਉੱਥੇ ਹੀ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੰਜਾਬ, ਹਰਿਆਣਾ ‘ਚ ਠੰਡ ਅਤੇ ਧੁੰਦ ਦਾ ਕਹਿਰ ਬਰਕਰਾਰ ਹੈ। 

ਮੂਲ ਤਸਵੀਰ ਸੰਭਾਲੀ ਨਹੀਂ ਗਈ

ਪੰਜਾਬ ਦੇ ਅੰਮ੍ਰਿਤਸਰ ਤੋਂ ਲੈ ਕੇ, ਚੰਡੀਗੜ੍ਹ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ ਅਤੇ ਓਡੀਸ਼ਾ ਦੇ ਕਈ ਹਿੱਸਿਆਂ ‘ਚ ਅੱਜ ਯਾਨੀ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ ਹੈ। ਧੁੰਦ ਕਾਰਨ ਕਈ ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ।

ਨਾਰਦਨ ਰੇਲਵੇ ਅਨੁਸਾਰ ਧੁੰਦ ਅਤੇ ਹੋਰ ਕਾਰਨਾਂ ਕਰ ਕੇ ਹੁਣ ਹੁਣ ਤੱਕ 16 ਟਰੇਨਾਂ ਆਪਣੇ ਤੈਅ ਸਮੇਂ ਤੋਂ ਦੇਰ ਨਾਲ ਚੱਲ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਹੋਣ ਕਾਰਨ ਹਵਾਵਾਂ ਦਾ ਰੁਖ ਬਦਲ ਰਿਹਾ ਹੈ। ਦਿੱਲੀ ਨੂੰ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਮਾਮੂਲੀ ਰਾਹਤ ਮਿਲਦੀ ਜ਼ਰੂਰੀ ਦਿਖਾਈ ਦੇ ਰਹੀ ਹੈ ਪਰ ਸਵੇਰ ਦੇ ਸਮੇਂ ਕੁਝ ਥਾਂਵਾਂ ‘ਤੇ ਧੁੰਦ ਦੀ ਚਾਦਰ ਦੇਖਣ ਨੂੰ ਮਿਲ ਰਹੀ ਹੈ।

ਦਿੱਲੀ ‘ਚ ਸਵੇਰ ਦੇ ਸਮੇਂ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ, ਅੱਜ ਸਵੇਰੇ 5.30 ਵਜੇ ਪਾਲਮ ਅਤੇ ਸਫ਼ਦਰਗੰਜ ‘ਚ ਘੱਟੋ-ਘੱਟ 9.4 ਡਿਗਰੀ ਸੈਲਸੀਅਸ ਅਤੇ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ