News

ਭਾਰਤ ਤੋਂ ਯੂਕੇ ਦੀਆਂ ਉਡਾਣਾਂ ਰੱਦ, ਕੋਰੋਨਾ ਵਾਇਰਸ ਦੇ ਚਲਦੇ ਲਿਆ ਫ਼ੈਸਲਾ

ਕੋਰੋਨਾ ਵਾਇਰਸ ਕਾਰਨ ਪਿਛਲੇ ਸਾਲ ਹੀ ਵਿਦੇਸ਼ੀ ਯਾਤਰਾ ’ਤੇ ਪਾਬੰਦੀ ਲਾ ਦਿੱਤੀ ਗਈ ਸੀ। ਸਾਰੇ ਏਅਰਪੋਰਟ ਅਤੇ ਹਵਾਈ ਜਹਾਜ਼ ਦੀਆਂ ਯਾਤਰਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਸਾਲ ਵੀ ਕੋਰੋਨਾ ਵਾਇਰਸ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ। ਜਿਸ ਦੇ ਚਲਦੇ ਬ੍ਰਿਟੇਨ ਨੇ ਹਾਲ ਹੀ ਵਿੱਚ ਭਾਰਤ ਦੇ ਯਾਤਰੀਆਂ ਦੇ ਆਉਣ ਤੇ ਪਾਬੰਦੀ ਲਾ ਦਿੱਤੀ ਹੈ।

ਹੁਣ ਏਅਰ ਇੰਡੀਆ ਨੇ 24 ਤੋਂ 30 ਅਪ੍ਰੈਲ ਤੱਕ ਬ੍ਰਿਟੇਨ ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਜਿਹੜੇ ਯਾਤਰੀਆਂ ਨੇ ਭਾਰਤ ਤੇ ਬ੍ਰਿਟੇਨ ਦਰਮਿਆਨ ਯਾਤਰਾ ਕਰਨੀ ਸੀ ਉਹ ਨੋਟ ਕਰਨ ਕਿ ਯੂਕੇ ਵੱਲੋਂ ਲਾਈਆਂ ਗਈਆਂ ਤਾਜ਼ਾ ਪਾਬੰਦੀਆਂ ਕਾਰਨ ਯੂਕੇ ਜਾਣ ਵਾਲੀਆਂ ਸਾਰੀਆਂ ਉਡਾਣਾਂ 24 ਤੋਂ 30 ਅਪ੍ਰੈਲ 2021 ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।

ਨਵੀਂ ਯਾਤਰਾ ਦੀ ਨਵੀਂ ਜਾਣਕਾਰੀ ਜਲਦੀ ਦਿੱਤੀ ਜਾਵੇਗੀ। ਉਹਨਾਂ ਨੇ ਭਾਰਤ ਨੂੰ ਉਹਨਾਂ ਦੇਸ਼ਾਂ ਦੀ ਰੈੱਡ ਲਿਸਟ ਵਿੱਚ ਪਾ ਦਿੱਤਾ ਹੈ ਜਿਸ ਤਹਿਤ ਭਾਰਤ ਤੋਂ ਆਏ ਗੈਰ-ਬ੍ਰਿਟਿਸ਼ ਤੇ ਆਇਰਿਸ਼ ਨਾਗਰਿਕਾਂ ਦੀ ਬ੍ਰਿਟੇਨ ਐਂਟਰੀ ਤੇ ਪਾਬੰਦੀ ਰਹੇਗੀ। ਨਾਲ ਹੀ ਵਿਦੇਸ਼ਾਂ ਤੋਂ ਵਾਪਸ ਆਉਣ ਵਾਲੇ ਬ੍ਰਿਟੇਨਜ਼ ਨੂੰ ਹੋਟਲ ਵਿੱਚ 10 ਦਿਨਾਂ ਲਈ ਕੁਆਰੰਟੀਨ ਰਹਿਣਾ ਲਾਜ਼ਮੀ ਕੀਤਾ ਗਿਆ ਹੈ।

ਬ੍ਰਿਟੇਨ ਵਿਚ ਕੋਰੋਨਾਵਾਇਰਸ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਸਾਵਧਾਨੀ ਵਜੋਂ ਭਾਰਤ ਨੂੰ ਲਾਲ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਵੀ ਮਹਾਂਮਾਰੀ ਦੀ ਦੂਸਰੀ ਲਹਿਰ ਦੀ ਗੰਭੀਰਤਾ ਦੇ ਮੱਦੇਨਜ਼ਰ ਆਪਣੀ ਭਾਰਤ ਯਾਤਰਾ ਨੂੰ ਰੱਦ ਕਰ ਦਿੱਤਾ ਹੈ। 

Click to comment

Leave a Reply

Your email address will not be published. Required fields are marked *

Most Popular

To Top