News

ਭਾਰਤ ਦੇ ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤਾ ਹਟਾਉਣ ਦੇ ਹੁਕਮ ਜਾਰੀ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲਾਇਆ ਗਿਆ ਸੀ। ਚੋਣ ਕਮਿਸ਼ਨ ਵੱਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 2022 ਨੂੰ ਚੋਣ ਜ਼ਾਬਤਾ ਲਾਗੂ ਕੀਤਾ ਸੀ।

Is the EC free enough to play fair? - The Hindu

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ ਵਿਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।

ਦੱਸ ਦਈਏ ਕਿ ਪੰਜਾਬ ਸਮੇਤ 4 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਕੰਮ ਨਿਬੜ ਗਿਆ ਹੈ। ਪੰਜਾਬ ਵਿੱਚ ਵੱਡੇ ਬਹੁਮਤ ਨਾਲ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। 16 ਮਾਰਚ ਨੂੰ ਭਗਵੰਤ ਮਾਨ ਖਟਕੜ ਕਲਾਂ ਵਿਖੇ ਸਾਢੇ 12 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁਕਣਗੇ। ਇਸ ਸਮਾਗਮ ਵਿੱਚ ਉਹਨਾਂ ਨੇ ਲੋਕਾਂ ਨੂੰ ਵੀ ਸੱਦਾ ਦਿੱਤਾ ਹੈ।

Click to comment

Leave a Reply

Your email address will not be published.

Most Popular

To Top