ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦੇ ਦੁਨੀਆ ਨੂੰ ਕਿਹਾ ਅਲਵਿਦਾ

 ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦੇ ਦੁਨੀਆ ਨੂੰ ਕਿਹਾ ਅਲਵਿਦਾ

ਆਜ਼ਾਦ ਭਾਰਤ ਦੇ ਪਹਿਲੇ ਵੋਟਰ 106 ਸਾਲਾ ਸ਼ਿਆਮ ਸਰਨ ਨੇਗੀ ਦੀ ਅੱਜ ਮੌਤ ਹੋ ਗਈ ਹੈ। ਉਹਨਾਂ ਨੇ 3 ਦਿਨ ਪਹਿਲਾਂ ਹੀ ਆਗਾਮੀ ਵਿਧਾਨ ਸਭਾ ਚੋਣਾਂ ਲਈ ਆਪਣੀ 34ਵੀਂ ਵੋਟ ਪਾਈ ਸੀ। ਉਹਨਾਂ ਦੀ ਮੌਤ ਦੀ ਜਾਣਕਾਰੀ ਉਹਨਾਂ ਦੇ ਪਰਿਵਾਰ ਨੇ ਦਿੱਤੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਆਬਿਦ ਹੁਸੈਨ ਸਾਦਿਕ ਨੇ ਕਿਹਾ ਕਿ ਪੂਰੇ ਸਰਕਾਰੀ ਸਨਮਾਨ ਨਾਲ ਉਹਨਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

 

ਬੁੱਧਵਾਰ ਨੂੰ ਨੇਗੀ ਨੇ ਕਿੰਨੌਰ ਵਿਧਾਨ ਸਭਾ ਲਈ ਵੋਟ ਪਾਈ ਸੀ। ਨੇਗੀ ਨੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਮਗਰੋਂ ਕਿਹਾ ਕਿ 1947 ਵਿੱਚ ਭਾਰਤ ਦੀ ਆਜ਼ਾਦੀ ਮਗਰੋਂ ਮੈਂ ਕਦੇ ਵੀ ਵੋਟ ਪਾਉਣ ਦਾ ਮੌਕਾ ਨਹੀਂ ਗਵਾਇਆ ਅਤੇ ਮੈਂ ਇਸ ਵਾਰ ਵੀ ਵੋਟ ਪਾ ਕੇ ਖੁਸ਼ੀ ਮਹਿਸੂਸ ਕਰ ਰਿਹਾ ਹਾਂ।

ਜੁਲਾਈ 1917 ’ਚ ਜਨਮੇ ਨੇਗੀ ਨੇ 1951 ਤੋਂ ਲੈ ਕੇ ਹੁਣ ਤੱਕ 16 ਵਾਰ ਲੋਕ ਸਭਾ ਲਈ ਵੋਟ ਪਾਈ ਸੀ। ਉਨ੍ਹਾਂ ਨੇ ਪਹਿਲੀ ਵਾਰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਈ। ਇਸ ਵਾਰ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਨੇ 34ਵੀਂ ਵਾਰ ਵੋਟ ਪਾਈ ਸੀ।

 

Leave a Reply

Your email address will not be published.