News

‘ਭਾਰਤ ਬੰਦ’ ’ਤੇ ਕਿਸਾਨਾਂ ਵੱਲੋਂ ਜਲੰਧਰ-ਜੰਮੂ ਹਾਈਵੇਅ ਜਾਮ, ਜ਼ਰੂਰੀ ਸੇਵਾਵਾਂ ਨੂੰ ਛੋਟ

ਕਿਸਾਨਾਂ ਵੱਲੋਂ ਭਾਰਤ ਵਿੱਚ ਅੱਜ ਚੱਕਾ ਜਾਮ ਕੀਤਾ ਗਿਆ ਹੈ। ਦਿੱਲੀ ਵਿੱਚ ਸੰਘਰਸ਼ ਕਰ ਰਹੀਆਂ ਦੇਸ਼ਭਰ ਦੀਆਂ ਕਿਸਾਨ ਜੱਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਹੇਠ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਬਲਾਕ ਪ੍ਰਧਾਨ ਅਮਰਜੀਤ ਸਿੰਘ ਚੌਲਾਂਗ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਕਿਸਾਨਾਂ ਨਾਲ ਜਲੰਧਰ ਜੰਮੂ ਕੌਮੀ ਸ਼ਾਹ ਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ।

PunjabKesari

ਇਸ ਧਰਨੇ ਪ੍ਰਦਰਸ਼ਨ ਵਿੱਚ ਬੁਲਾਰਿਆਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਕਈ ਤਰ੍ਹਾਂ ਦੇ ਤੰਜ ਕੱਸੇ ਜਾ ਰਹੇ ਹਨ। ਧਰਨੇ ਵਿੱਚ ਪੁੱਜ ਰਹੇ ਕਿਸਾਨਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਕੀਤਾ ਗਿਆ ਹੈ। ਇਸ ਧਰਨੇ ਵਿੱਚ ਇੰਦਰਜੀਤ ਸਿੰਘ ਰਾਣਾ, ਤਰਸੇਮ ਸਿੰਘ, ਜੈਮਲ ਸਿੰਘ, ਸਤਨਾਮ ਸਿੰਘ, ਬੁੱਟਰ ਰਣਜੀਤ ਸਿੰਘ, ਪੰਮਾ ਪਚਰੰਗਾ, ਅਰਵਿੰਦਰ ਸਿੰਘ ਝੱਮਟ ਆਦਿ ਹਾਜ਼ਰ ਹਨ।

PunjabKesari

ਦੱਸਣਯੋਗ ਹੈ ਕਿ ਭਾਰਤ ਬੰਦ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਕੇਂਦਰ ਅਤੇ ਰਾਜ ਸਰਕਾਰ ਦੇ ਦਫ਼ਤਰ, ਬਾਜ਼ਾਰ, ਦੁਕਾਨਾਂ, ਫੈਕਟਰੀਆਂ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਖੋਲ੍ਹਣ ਦੀ ਆਗਿਆ ਨਹੀਂ ਹੋਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸਾਂ ਅਤੇ ਫਾਇਰ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਹੀ ਆਗਿਆ ਹੋਵੇਗੀ।

PunjabKesari

ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੀ ਕਿਸਾਨਾਂ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰ ਅਤੇ ਕਿਸਾਨਾਂ ਵਿਚਾਲੇ ਕਰੀਬ 11 ਵਾਰ ਮੀਟਿੰਗ ਵੀ ਹੋ ਚੁੱਕੀ ਹੈ, ਜੋਕਿ ਬੇਸਿੱਟਾ ਹੀ ਰਹੀ ਹੈ।  

ਬੰਦ ਰਹਿਣਗੇ ਵਾਲੀਆਂ ਚੀਜ਼ਾਂ

ਕੇਂਦਰ ਅਤੇ ਸੂਬੇ ਸਰਕਾਰ ਦੇ ਸਾਰੇ ਦਫ਼ਤਰ
ਬਾਜ਼ਾਰ, ਦੁਕਾਨਾਂ ਅਤੇ ਉਦਯੋਗ
ਸਕੂਲ, ਕਾਲਜ, ਯੂਨੀਵਰਸਿਟੀ ਅਤੇ ਹਰ ਤਰ੍ਹਾਂ ਦੇ ਵਿੱਦਿਅਕ ਅਦਾਰੇ 
ਹਰ ਤਰ੍ਹਾਂ ਦੀ ਜਨਤਕ ਆਵਾਜਾਈ
ਸਰਕਾਰੀ ਜਾਂ ਗੈਰ-ਸਰਕਾਰੀ ਜਨਤਕ ਪ੍ਰੋਗਰਾਮ 

ਕੀ ਰਹੇਗਾ ਖੁੱਲ੍ਹਾ

ਹਸਪਤਾਲ, ਮੈਡੀਕਲ ਸਟੋਰ, ਐਂਬੂਲੈਂਸ ਅਤੇ ਕੋਈ ਵੀ ਮੈਡੀਕਲ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ
ਫਾਇਰ ਬਿ੍ਰਗੇਡ, ਆਫ਼ਤ ਰਾਹਤ ਜਾਂ ਨਿੱਜੀ ਐਮਰਜੈਂਸੀ 
ਸਥਾਨਕ ਸੰਗਠਨਾਂ ਵੱਲੋਂ ਦਿੱਤੀ ਗਈ ਕੋਈ ਵੀ ਛੋਟ 
ਕੋਰੋਨਾ ਨਾਲ ਜੁੜੀ ਕਿਸੇ ਵੀ ਸਰਵਿਸ ਨੂੰ ਰੋਕਿਆ ਨਹੀਂ ਜਾਵੇਗਾ। 

Click to comment

Leave a Reply

Your email address will not be published.

Most Popular

To Top