News

‘ਭਾਰਤ ਬੰਦ’ ’ਤੇ ਕੇਜਰੀਵਾਲ ਨੇ ਵਰਕਰਾਂ ਨੂੰ ਦੇ ਦਿੱਤਾ ਹੁਕਮ, ਸੜਕਾਂ ’ਤੇ ਡਟ ਜਾਓ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਲਗਾਤਾਰ ਦਿੱਲੀ ਦੀ ਹੱਦ ਤੇ ਜਾਰੀ ਹੈ। ਕਿਸਾਨ ਜੱਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੇ 8 ਦਸੰਬਰ ਨੂੰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਭਾਰਤ ਬੰਦ ਲਈ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

‘ਆਪ’ ਦੇ ਦਿੱਲੀ ਪ੍ਰਦੇਸ਼ ਕਨਵੀਨਰ ਗੋਪਾਲ ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੇ ਵਰਕਰਾਂ ਨੂੰ ਦਿੱਲੀ ਤੇ ਦੇਸ਼ ਭਰ ਤੋਂ ਕਿਸਾਨਾਂ ਦੀ ਹਮਾਇਤ ਕਰਨ ਦਾ ਸੱਦਾ ਦਿੱਤਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ, “ਆਮ ਆਦਮੀ ਪਾਰਟੀ 8 ਦਸੰਬਰ ਨੂੰ ਕਿਸਾਨਾਂ ਵੱਲੋਂ ਕੀਤੇ ਗਏ ਭਾਰਤ ਬੰਦ ਦੇ ਸੱਦੇ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ। ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਸ਼ਾਂਤਮਈ ਢੰਗ ਨਾਲ ਇਸ ਦਾ ਸਮਰਥਨ ਕਰਨਗੇ।

ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਹੈ ਕਿ ਹਰ ਕੋਈ ਕਿਸਾਨਾਂ ਦਾ ਸਮਰਥਨ ਕਰੇ ਤੇ ਇਸ ਵਿੱਚ ਹਿੱਸਾ ਲਵੇ।” ਗੋਪਾਲ ਰਾਏ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਭਰ ਦੇ ਕਿਸਾਨ ਸੜਕਾਂ ਤੇ ਹਨ।

ਬੱਚੇ, ਬੁੱਢੇ ਲੋਕ, ਔਰਤਾਂ ਸਾਰੇ ਠੰਡੀਆਂ ਰਾਤਾਂ ਨੂੰ ਸੜਕਾਂ ਤੇ ਸੌਣ ਲਈ ਮਜ਼ਬੂਰ ਹਨ। ਇਕ ਪਾਸੇ ਜਿੱਥੇ ਕਿਸਾਨ ਇਹਨਾਂ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਸਰਕਾਰ ਜਬਰੀ ਕਿਸਾਨਾਂ ਨੂੰ ਇਹਨਾਂ ਦੇ ਲਾਭ ਗਿਣ ਰਹੀ ਹੈ।

8 ਦਸੰਬਰ ਨੂੰ ਕਿਸਾਨਾਂ ਵੱਲੋਂ ਬੁਲਾਏ ਗਏ ਭਾਰਤ ਬੰਦ ਦਾ ਜ਼ਿਕਰ ਕਰਦਿਆਂ ਗੋਪਾਲ ਰਾਏ ਨੇ ਦੇਸ਼ ਭਰ ਵਿੱਚ ਆਪਣੀ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਇਹ ਦੇਸ਼ ਦੀ ਲੜਾਈ ਹੈ ਤੇ ਜੇ ਖੇਤੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ ਤਾਂ ਦੇਸ਼ ਖ਼ਤਮ ਹੋ ਜਾਵੇਗਾ।   
 

Click to comment

Leave a Reply

Your email address will not be published. Required fields are marked *

Most Popular

To Top