ਭਾਰਤ ਬੰਦ ਦਾ ਅੰਮ੍ਰਿਤਸਰ ’ਚ ਦਿਸਿਆ ਅਸਰ, ਪ੍ਰਸ਼ਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ

ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਸਾਰੇ ਲੋਕਾਂ ਨੇ ਸਮਰਥਨ ਕੀਤਾ ਹੈ। ਇਸ ਦਾ ਅਸਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਤੇ ਸਥਿਤ ਸਾਰੀਆਂ ਦੁਕਾਨਾਂ ਨੂੰ ਦੁਕਾਨਦਾਰਾਂ ਵੱਲੋਂ ਬੰਦ ਰੱਖਿਆ ਗਿਆ ਹੈ। ਪੁਲਿਸ ਵੱਲੋਂ ਵੀ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਇਸ ਸਬੰਧੀ ਗੱਲਬਾਤ ਕਰਦਿਆਂ ਡੀਸੀਪੀ ਨੇ ਦਸਿਆ ਕਿ ਬੰਦ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦਸਿਆ ਕਿ ਹਰ ਇਲਾਕੇ ਵਿੱਚ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਹੌਲ ਨੂੰ ਸ਼ਾਂਤਮਈ ਬਣਾਈ ਰੱਖਣ ਤੇ ਜੇ ਕਿਸੇ ਨੂੰ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਸਾਡੇ ਨਾਲ ਸੰਪਰਕ ਕਰਨ। ਉਹਨਾਂ ਕਿਹਾ ਕਿ ਜੇ ਕਿਸੇ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦਰਬਾਰ ਸਾਹਿਬ ਦਰਸ਼ਨ ਕਰਨ ਪੁਜੇ ਸ਼ਰਧਾਲੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਅੱਜ ਦਿੱਤੇ ਗੇ ਬੰਦ ਦੇ ਸੱਦੇ ਦਾ ਉਹ ਸਮਰਥਨ ਕਰਦੇ ਹਨ। ਉਹਨਾਂ ਕਿਹਾ ਕਿ ਉਹ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ।
