ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਕੈਪਟਨ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ‘ਚ ਸਰਕਾਰ

 ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਕੈਪਟਨ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ‘ਚ ਸਰਕਾਰ

ਪੰਜਾਬ ਸਰਕਾਰ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ’ਚ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਸੰਦ ਸਬਸਿਡੀ ਮਾਮਲੇ ਵਿੱਚ ਹੋਏ ਘਪਲੇ ਦੀ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ।

ਜਾਣਕਾਰੀ ਮੁਤਾਬਕ ਧਾਲੀਵਾਲ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਪਰਾਲੀ ਨੂੰ ਸੰਭਾਲਣ ਵਾਲੀ ਸੁਪਰ ਸੀਡਰ ਅਤੇ ਖੇਤੀ ਮਸ਼ੀਨਰੀ ’ਤੇ ਸਬਸਿਡੀ ਦੇ ਮਾਮਲੇ ਵਿੱਚ ਵੱਡਾ ਘਪਲਾ ਹੋਇਆ ਸੀ।ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਸੰਭਾਲ ਲਈ ਦਿੱਤੀਆਂ ਗਈਆਂ ਮਸ਼ੀਨਾਂ ਦੀ ਵੰਡ ਵਿੱਚ 150 ਕਰੋੜ ਦਾ ਘਪਲਾ ਹੋਇਆ ਸੀ। ਇਸ ਘਪਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਾਉਣ ਲਈ ਮੁੱਖ ਮੰਤਰੀ ਤੋਂ ਇਜਾਜ਼ਤ ਮੰਗੀ ਹੈ।

ਦੱਸ ਦਈਏ ਕਿ ਜਿਸ ਸਮੇਂ ਇਹ ਘਪਲਾ ਹੋਇਆ ਸੀ, ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਪਦ ’ਤੇ ਤੈਨਾਤ ਸੀ ਅਤੇ ਖੇਤੀਬਾੜੀ ਵਿਭਾਗ ਵੀ ਉਨ੍ਹਾਂ ਕੋਲ ਹੀ ਸੀ। ਧਾਲੀਵਾਲ ਨੇ ਕਿਹਾ ਕਿ ਇਸ ਘਪਲੇ ਦੀ ਵਿਜੀਲੈਂਸ ਜਾਂਚ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।

Leave a Reply

Your email address will not be published.