ਭਾਰਤ ਭੂਸ਼ਣ ਆਸ਼ੂ ਦਾ ਰਿਮਾਂਡ ਖ਼ਤਮ, ਅੱਜ ਮੁੜ ਸਾਬਕਾ ਮੰਤਰੀ ਆਸ਼ੂ ਨੂੰ ਅਦਾਲਤ ’ਚ ਕੀਤਾ ਜਾਵੇਗਾ ਪੇਸ਼

 ਭਾਰਤ ਭੂਸ਼ਣ ਆਸ਼ੂ ਦਾ ਰਿਮਾਂਡ ਖ਼ਤਮ, ਅੱਜ ਮੁੜ ਸਾਬਕਾ ਮੰਤਰੀ ਆਸ਼ੂ ਨੂੰ ਅਦਾਲਤ ’ਚ ਕੀਤਾ ਜਾਵੇਗਾ ਪੇਸ਼

ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਮੰਗਲਵਾਰ ਨੂੰ ਅਦਾਲਤ ਵਿੱਚਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਆਸ਼ੂ ਨੂੰ 27 ਅਗਸਤ ਤੱਕ ਵਿਜੀਲੈਂਸ ਰਿਮਾਂਡ ਤੇ ਭੇਜ ਦਿੱਤਾ ਸੀ। ਅੱਜ ਰਿਮਾਂਡ ਦਾ ਸਮਾਂ ਖ਼ਤਮ ਹੋ ਗਿਆ ਹੈ ਅਤੇ ਵਿਜੀਲੈਂਸ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਫਿਰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਮੰਗੇਗੀ।

ਦੱਸਿਆ ਜਾ ਰਿਹਾ ਹੈ ਕਿ 4 ਦਿਨਾਂ ਦੇ ਰਿਮਾਂਡ ਵਿੱਚ ਸਾਬਕਾ ਮੰਤਰੀ ਆਸ਼ੂ ਨੇ ਵਿਜੀਲੈਂਸ ਨੂੰ ਕੋਈ ਸਹਿਯੋਗ ਨਹੀਂ ਦਿੱਤਾ। ਅੱਜ ਪੀਏ ਮੀਨੂੰ ਮਲਹੋਤਰਾ ਦੀ ਕਰੋੜਾਂ ਰੁਪਏ ਦੀ ਜਾਇਦਾਦ ਦੇ ਕਾਗਜ਼ ਵੀ ਅਦਾਲਤ ਵਿੱਚ ਦਾਇਰ ਕੀਤੇ ਜਾ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਸ ਦੀ ਕਰੋੜਾਂ ਦੀ ਇਹ ਜਾਇਦਾਦ ਸਿਰਫ਼ ਲੁਧਿਆਣਾ ਵਿੱਚ ਹੈ, ਪੰਜਾਬ ਦੇ ਹੋਰ ਕਿਹੜੇ ਸ਼ਹਿਰਾਂ ਵਿੱਚ ਮੰਤਰੀ ਜਾਂ ਪੀਏ ਮੀਨੂੰ ਦੀ ਜਾਇਦਾਦ ਹੈ, ਇਹ ਜਾਂਚ ਦਾ ਵਿਸ਼ਾ ਹੈ।

ਦੱਸ ਦੇਈਏ ਕਿ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ 22 ਅਗਸਤ ਨੂੰ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਗੁਰਪ੍ਰੀਤ ਸਿੰਘ ਨੇ ਵਿਜੀਲੈਂਸ ਨੂੰ ਆਸ਼ੂ ਵਿਰੁੱਧ ਸ਼ਿਕਾਇਤ ਕੀਤੀ ਸੀ ਕਿ ਆਸ਼ੂ ਨੇ ਆਪਣੇ ਕੁਝ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਟੈਂਡਰ ਵੰਡਣ ਵਿੱਚ ਧਾਂਦਲੀ ਕੀਤੀ ਸੀ। ਵਿਜੀਲੈਂਸ ਨੇ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਆਸ਼ੂ ਵਿਰੁੱਧ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7,8,12,13 ਤਹਿਤ ਐਫਆਈਆਰ ਦਰਜ ਕੀਤੀ ਹੈ।

 

Leave a Reply

Your email address will not be published.