ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ’ਤੇ ਬੋਲੇ ਸੀਐਮ ਮਾਨ, ਅਸੀਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਹੈ, ਕੋਈ ਬਦਲਾਖ਼ੋਰੀ

 ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ’ਤੇ ਬੋਲੇ ਸੀਐਮ ਮਾਨ, ਅਸੀਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਹੈ, ਕੋਈ ਬਦਲਾਖ਼ੋਰੀ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਦੀ ਗ੍ਰਿਫ਼ਤਾਰੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੀ ਕਾਰਵਾਈ ਕਾਨੂੰਨ ਮੁਤਾਬਕ ਹੋਈ ਹੈ। ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ, ਉਸੇ ਵਾਅਦੇ ਮੁਤਾਬਕ ਆਪਣਾ ਕੰਮ ਕੀਤਾ ਹੈ। ਅਸੀਂ ਕੋਈ ਸਿਆਸੀ ਰੰਜਿਸ਼ ਨਹੀਂ ਕੀਤੀ।

ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ। ਠੇਕੇਦਾਰਾਂ ਦੀ ਯੂਨੀਅਨ ਦੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਵੀ ਇਲਜ਼ਾਮ ਲਾਇਆ ਹੈ। ਉਹਨਾਂ ਕਿਹਾ ਕਿ, “ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਗ੍ਰਿਫਤਾਰੀ ਉਸੇ ਦਾ ਹਿੱਸਾ ਹੈ। ਅਸੀਂ ਕੋਈ ਸਿਆਸੀ ਬਦਲਾਖੋਰੀ ਨਹੀਂ ਕਰ ਰਹੇ।

ਅਸੀਂ ਸਬੂਤਾਂ ਤੋਂ ਬਿਨਾਂ ਕਾਰਵਾਈ ਨਹੀਂ ਕਰਦੇ। ਆਸ਼ੂ ਦੀ ਗ੍ਰਿਫ਼ਤਾਰੀ ਤੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ। ਟੀਮ ਕੋਲ ਕੋਈ ਕਾਗਜ਼ ਨਹੀਂ ਸੀ ਅਤੇ ਗ੍ਰਿਫ਼ਤਾਰੀ ਧੱਕੇਸ਼ਾਹੀ ਹੈ। ਦੱਸ ਦਈਏ ਕਿ ਜਦੋਂ ਵਿਜੀਲੈਂਸ ਟੀਮ ਗ੍ਰਿਫ਼ਤਾਰੀ ਲਈ ਪਹੁੰਚੀ ਤਾਂ ਆਸ਼ੂ ਇੱਕ ਸੈਲੂਨ ਵਿੱਚ ਸੀ। ਇਸ ਦੌਰਾਨ ਰਵਨੀਤ ਬਿੱਟੂ ਵੀ ਮੌਜੂਦ ਸੀ। ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਨਾਲ ਕਾਫੀ ਦੇਰ ਤੱਕ ਬਹਿਸ ਵੀ ਕੀਤੀ ਜੋ ਫੇਸਬੁੱਕ ਤੇ ਲਾਈਵ ਚੱਲ ਰਹੀ ਸੀ।

Leave a Reply

Your email address will not be published.