ਭਾਰਤ ਭੂਸ਼ਨ ਆਸ਼ੂ ਦੀ ਜ਼ਮਾਨਤ ’ਤੇ 9 ਸਤੰਬਰ ਨੂੰ ਹੋਵੇਗੀ ਸੁਣਵਾਈ

 ਭਾਰਤ ਭੂਸ਼ਨ ਆਸ਼ੂ ਦੀ ਜ਼ਮਾਨਤ ’ਤੇ 9 ਸਤੰਬਰ ਨੂੰ ਹੋਵੇਗੀ ਸੁਣਵਾਈ

ਕਰੋੜਾਂ ਦੇ ਟੈਂਡਰ ਘੁਟਾਲੇ ‘ਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਭਾਰਤ ਭੂਸ਼ਨ ਦੀ ਜ਼ਮਾਨਤ ਸੁਣਵਾਈ 9 ਸਤੰਬਰ ਨੂੰ ਹੋਵੇਗੀ। ਅੱਜ ਦੋਵਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਅਦਾਲਤ ਵਲੋਂ ਫ਼ੈਸਲਾ ਰਾਖਵਾਂ ਰੱਖਿਆ ਗਿਆ ਹੈ। ਦੱਸ ਦਈਏ ਕਿ ਅਸਲ ਵਿੱਚ ਪੰਜਾਬ ਦੇ ਖ਼ੁਰਾਕ ਅਤੇ ਸਪਲਾਈ ਵਿਭਾਗ ਵੱਲੋਂ ਸਾਲ 2020-21 ਦੇ ਸਮੇਂ ਦੌਰਾਨ ਅਨਾਜ (ਕਣਕ ਅਤੇ ਝੋਨੇ) ਨੂੰ ਮੰਡੀਆਂ ਤੋਂ ਗੁਦਾਮਾਂ ਤੱਕ ਲੈ ਕੇ ਜਾਣ ਲਈ ਟਰਾਂਸਪੋਰਟ ਮੁਹੱਈਆ ਕਰਵਾਉਣ ਲਈ ਨਿੱਜੀ ਠੇਕੇਦਾਰਾਂ ਨੂੰ ਟੈਂਡਰ ਜਾਰੀ ਕੀਤੇ ਗਏ ਸਨ।

ਉਸ ਸਮੇਂ ਪੰਜਾਬ ਦੇ ਖ਼ੁਰਾਕ ਅਤੇ ਸਪਲਾਈ ਮੰਤਰੀ ਸਨ ਭਾਰਤ ਭੂਸ਼ਣ ਆਸ਼ੂ। ਇਸ ਸਾਲ 16 ਅਗਸਤ ਨੂੰ ਐੱਫਆਈਆਰ ਨੰਬਰ 11 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਹੋਇਆ ਸੀ। ਇਸ ਵਿੱਚ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ ਅਤੇ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਗੀਦਾਰਾਂ ‘ਦੇ ਨਾਮ ਸ਼ਾਮਲ ਕੀਤੇ ਗਏ ਸਨ।

ਪੰਜਾਬ ਵਿਜੀਲੈਂਸ ਮੁਤਾਬਕ ਇਸ ਗ੍ਰਿਫ਼ਤਾਰ ਕੀਤੇ ਗਏ ਠੇਕੇਦਾਰ ਤੇਲੂ ਰਾਮ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਸਾਲ 2020-21 ਲਈ ਟੈਂਡਰ ਪ੍ਰਾਪਤ ਕਰਨ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਨ੍ਹਾਂ ਦੇ ਪੀ.ਏ ਮੀਨੂੰ ਮਲਹੋਤਰਾ ਰਾਹੀਂ ਮਿਲਿਆ ਸੀ।

 

Leave a Reply

Your email address will not be published.