ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਖਿਲਾਫ਼ ਕਾਂਗਰਸੀ ਵਰਕਰਾਂ ਨੇ ਅੱਧੀ ਰਾਤ ਵਿਜੀਲੈਂਸ ਬਿਊਰੋ ਦਫ਼ਤਰ ਬਾਹਰ ਕੀਤਾ ਪ੍ਰਦਰਸ਼ਨ

 ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਖਿਲਾਫ਼ ਕਾਂਗਰਸੀ ਵਰਕਰਾਂ ਨੇ ਅੱਧੀ ਰਾਤ ਵਿਜੀਲੈਂਸ ਬਿਊਰੋ ਦਫ਼ਤਰ ਬਾਹਰ ਕੀਤਾ ਪ੍ਰਦਰਸ਼ਨ

ਪੰਜਾਬ ਦੇ ਸਾਬਕਾ ਭਾਰਤ ਭੂਸ਼ਣ ਆਸ਼ੂ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਵਿਜੀਲੈਂਸ ਬਿਊਰੋ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਭੜਕੇ ਕਾਂਗਰਸੀ ਵਰਕਰਾਂ ਨੇ ਅੱਧੀ ਰਾਤ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਪਰ ਥੋੜੇ ਸਮੇਂ ਬਾਅਦ ਹੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਹ ਧਰਨਾ ਚੁਕਵਾ ਦਿੱਤਾ।

ਰਾਜਾ ਵੜਿੰਗ ਨੇ ਕਿਹਾ ਕਿ, ਕਾਂਗਰਸੀ ਆਗੂਆਂ ਨਾਲ ਭਗਵੰਤ ਮਾਨ ਸਰਕਾਰ ਦੀ ਇਹ ਧੱਕੇਸ਼ਾਹੀ ਦਾ ਕਾਂਗਰਸ ਡਟ ਕੇ ਮੁਕਾਬਲਾ ਕਰੇਗੀ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਸ਼ਾਮ ਭਾਰਤ ਭੂਸ਼ਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਦਾ ਠੇਕਾ ਦੇਣ ਵਿੱਚ ਕਥਿਤ ਬੇਨਿਯਮੀਆਂ ਦੇ ਇਲਜ਼ਾਮਾਂ ਹੇਠ ਗ੍ਰਿਫ਼ਤਾਰ ਕੀਤਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹਨਾਂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਤੋਂ ਘੰਟਾ ਪਹਿਲਾਂ ਆਸ਼ੂ ਅਤੇ ਪੰਜਾਬ ਕਾਂਗਰਸ ਦੇ ਹੋਰ ਸੀਨੀਅਰ ਲੀਡਰ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਦਫ਼ਤਰ ਪਹੁੰਚੇ ਸਨ। ਉਹਨਾਂ ਨੇ ਵਿਜੀਲੈਂਸ ਬਿਊਰੋ ਨੂੰ ਕਿਹਾ ਸੀ ਕਿ ਉਹ ਉਹਨਾਂ ਵਿਚੋਂ ਕਿਸੇ ਨੂੰ ਵੀ ਹਿਰਾਸਤ ਵਿੱਚ ਲੈ ਸਕਦਾ ਹੈ ਕਿਉਂਕਿ ਉਹ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਉਹਨਾਂ ਖਿਲਾਫ਼ ਲਾਏ ਗਏ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਤੰਗ ਆ ਚੁੱਕੇ ਹਨ।

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਆਸ਼ੂ ਨੂੰ ਲੁਧਿਆਣਾ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਸੈਲੂਨ  ‘ਚ ਸੀ। ਪਹਿਲਾਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, “ਸਾਬਕਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਸ਼ੁੱਕਰਵਾਰ ਨੂੰ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਕਾਸਟਿੰਗ ਟੈਂਡਰ ਅਲਾਟ ਕਰਨ ਲਈ ਕੇਸ ਦਰਜ ਕੀਤਾ ਗਿਆ ਸੀ।” ਇਸ ਵਿਚ ਕਿਹਾ ਗਿਆ ਹੈ ਕਿ ਜਾਂਚ ਜਾਰੀ ਹੈ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਕਈ ਅਧਿਕਾਰੀ ਜਾਂਚ ਦੇ ਘੇਰੇ ਵਿਚ ਹਨ।

 

Leave a Reply

Your email address will not be published.