News

ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਕੀਤਾ ਐਲਾਨ

ਸ਼੍ਰੀ ਗੁਰੂ ਨਾਨਕ ਦੇਵ ਪ੍ਰਕਾਸ਼ ਉਤਸਵ ਦੀਆਂ ਭਾਰਤ ਅਤੇ ਪਾਕਿਸਤਾਨ ਵਿੱਚ ਤਿਆਰੀਆਂ ਜ਼ੋਰਾਂ-ਸ਼ੋਰਾਂ ਤੇ ਚੱਲ ਰਹੀਆਂ ਹਨ। ਭਾਰਤ ਸਰਕਾਰ ਨੇ ਇਸ ਗੱਲ ਦਾ ਹੁੰਗਾਰਾ ਭਰਿਆ ਹੈ ਕਿ ਭਾਰਤ ਵੱਲੋਂ ਵੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇਗਾ। ਇਸ ਫੈਸਲੇ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪਾਕਸ਼ ਪੁਰਬ ਤੇ 27 ਨਵੰਬਰ ਨੂੰ ਲਾਂਘਾ ਖੋਲ੍ਹਿਆ ਜਾਵੇਗਾ।

ਇਸ ਸਬੰਧੀ ਬੀਜੇਪੀ ਲੀਡਰ ਵਿਜੇ ਸਾਂਪਲਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਕੋਰੋਨਾ ਵਾਇਰਸ ਕਾਰਨ ਮਾਰਚ ਤੋਂ ਲਾਂਘਾ ਬੰਦ ਪਿਆ ਹੈ ਤੇ ਭਾਰਤ ਸਰਕਾਰ ਨੇ ਕਿਹਾ ਸੀ ਕਿ ਉਹ ਕੋਰੋਨਾ ਵਾਇਰਸ ਦੀ ਸਮੀਖਿਆ ਦੇ ਆਧਾਰ ‘ਤੇ ਹੀ ਲਾਂਘਾ ਖੋਲ੍ਹਣ ਦੀ ਇਜਾਜ਼ਤ ਦੇਣਗੇ।

ਐਮਈਏ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਅਜੇ ਤਕ ਕੋਈ ਪੁਸ਼ਟੀ ਨਹੀਂ ਹੋਈ। ਕੋਰੋਨਾ ਵਾਇਰਸ ਦੀ ਜਦੋਂ ਭਾਰਤ ਵਿੱਚ ਸ਼ੁਰੂਆਤ ਹੋਈ ਸੀ ਤਾਂ ਉਸ ਸਮੇਂ ਕਈ ਧਾਰਮਿਕ ਸਥਾਨਾਂ ਨੂੰ ਤਾਲੇ ਲਗਾ ਦਿੱਤੇ ਗਏ ਸਨ। ਲੋਕਾਂ ਦੇ ਭੀੜ ਵਾਲੀ ਥਾਂ ਤੇ ਜਾਣ ਤੇ ਰੋਕ ਲਗਾਈ ਗਈ ਸੀ।

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ, ਸਿਹਤ ਨਾਲ ਜੁੜੇ ਸਾਰੇ ਪ੍ਰੋਟੋਕੋਲਾਂ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ। ਦਸ ਦਈਏ ਕਿ ਪਾਕਿਸਤਾਨ ਨੇ ਜੂਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਇਕਤਰਫ਼ਾ ਲਾਂਘਾ ਖੋਲ੍ਹਿਆ ਸੀ ਪਰ ਮਹਾਂਮਾਰੀ ਦੇ ਚਲਦੇ ਭਾਰਤ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ।

ਪਾਕਿਸਤਾਨ ਵੱਲੋਂ ਮੁੜ ਤੋਂ ਅਕਤੂਬਰ ਮਹੀਨੇ ਵਿੱਚ ਦੁਬਾਰਾ ਇਹ ਪੇਸ਼ਕਸ਼ ਕੀਤੀ ਗਈ ਸੀ ਪਰ ਐਮਈਏ ਨੇ ਦਸਿਆ ਸੀ ਕਿ ਕੋਵਿਡ ਦੇ ਕਹਿਰ ਦੇ ਮੱਦੇਨਜ਼ਰ ਇਹ ਰੱਦ ਕਰ ਦਿੱਤਾ ਗਿਆ ਸੀ।

Click to comment

Leave a Reply

Your email address will not be published. Required fields are marked *

Most Popular

To Top