News

ਭਾਰੀ ਸੁਰੱਖਿਆ ਹੇਠ ਗੈਂਗਸਟਰ ਜੈਪਾਲ ਭੁੱਲਰ ਦਾ ਹੋਇਆ ਅੰਤਿਮ ਸਸਕਾਰ

ਜੈਪਾਲ ਭੁੱਲਰ ਦਾ ਦੋ ਵਾਰ ਪੋਸਟਮਾਰਟਮ ਹੋਣ ਤੋਂ ਬਾਅਦ ਅੱਜ ਅੰਤਿਮ ਸਸਕਾਰ ਕੀਤਾ ਗਿਆ ਹੈ। ਫਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿੱਚ ਅੰਤਿ ਸਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਤੇ ਵੱਡੀ ਗਿਣਤੀ ਵਿੱਚ ਲੋਕ ਵੀ ਮੌਜੂਦ ਸਨ।

ਸ਼ਾਮਸ਼ਾਨਘਾਟ ਦੇ ਬਾਹਰ ਅਤੇ ਅੰਦਰ ਪੰਜਾਬ ਪੁਲਿਸ ਵੱਲੋਂ ਡੀਐਸਪੀ ਵਰਿੰਦਰ ਸਿੰਘ ਅਤੇ ਐਸਐਚਓ ਮਨੋਜ ਕੁਮਾਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਉੱਥੇ ਹੀ ਬਠਿੰਡਾ ਦੀ ਜੇਲ੍ਹ ਵਿੱਚ ਬੰਦ ਜੈਪਾਲ ਦੇ ਭਰਾ ਅੰਮ੍ਰਿਤਪਾਲ ਸਿੰਘ ਭੁੱਲਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਦੇ ਲਈ ਸ਼ਮਸ਼ਾਨਘਾਟ ਵਿੱਚ ਲਿਆਂਦਾ ਗਿਆ। ਘੜਾ ਤੋੜਨ ਅਤੇ ਜੈਪਾਲ ਨੂੰ ਅਗਨੀ ਭੇਂਟ ਕਰਨ ਦੀ ਰਸਮ ਉਸ ਦੇ ਭਰਾ ਅੰਮ੍ਰਿਤਪਾਲ ਸਿੰਘ ਨੇ ਅਦਾ ਕੀਤੀ।

Click to comment

Leave a Reply

Your email address will not be published.

Most Popular

To Top