Uncategorized

ਭਾਰ ਅਤੇ ਸ਼ੂਗਰ ਨੂੰ ਕੰਟਰੋਲ ਕਰਨ ਲਈ ਖਾਓ ‘ਬਾਜਰੇ ਦੀ ਰੋਟੀ’

ਬਾਜਰਾ ਸਿਹਤ ਲਈ ਬਹੁਤ ਲਾਭਦਾਇਕ ਮੰਨਿਆ ਜਾਂਦਾ ਹੈ ਜੋ ਕਿ ਕਈ ਬਿਮਾਰੀਆਂ ਤੋਂ ਬਚਾਉਂਦਾ ਵੀ ਹੈ। ਕਈ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਬਾਜਰੇ ਦੀ ਰੋਟੀ ਨਹੀਂ ਖਾਣੀ ਚਾਹੀਦੀ। ਇਸੇ ਲਈ ਅੱਜ ਅਸੀਂ ਤੁਹਾਨੂੰ ਬਾਜਰੇ ਦੀ ਰੋਟੀ ਖਾਣ ਦੇ ਫ਼ਾਇਦੇ ਅਤੇ ਨੁਕਸਾਨ ਦੇ ਬਾਰੇ ਦੱਸਾਂਗੇ….

Suffering from diabetes? Five apps to help you manage your lifestyle better  - The Economic Times

ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਬਾਜਰਾ ਖਾਣਾ ਤੁਹਾਡੇ ਲਈ ਫ਼ਾਇਦੇਮੰਦ ਹੈ। ਬਾਜਰੇ ਦੀ ਰੋਟੀ ਖਾਣ ਨਾਲ ਕਾਫੀ ਸਮੇਂ ਤੱਕ ਭੁੱਖ ਨਹੀਂ ਲੱਗਦੀ ਅਤੇ ਭਾਰ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ।

This One Change Can "Significantly" Boost Your Weight Loss, New Study Says  | Eat This Not That

ਬਾਜਰੇ ਦਾ ਜ਼ਿਆਦਾ ਸੇਵਨ ਚਿੰਤਾ ਤਣਾਅ ਅਤੇ ਸੋਚਣ ਦੀ ਸਮਤਾ ਵਿੱਚ ਘਾਟ ਦਾ ਕਾਰਨ ਬਣ ਸਕਦਾ ਹੈ।

ਬਾਜਰਾ ਖਾਣ ਨਾਲ ਐਨਰਜ਼ੀ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਆਪਣੇ ਸਰੀਰ ਵਿਚ ਐਨਰਜੀ ਦੀ ਘਾਟ ਮਹਿਸੂਸ ਹੁੰਦੀ ਹੈ, ਉਨ੍ਹਾਂ ਨੂੰ ਬਾਜਰੇ ਦੀ ਰੋਟੀ ਜ਼ਰੂਰ ਖਾਣੀ ਚਾਹੀਦੀ ਹੈ।

ਬਾਜਰੇ ਵਿੱਚ ਗੁਇਟਰੇਜ਼ ਹੁੰਦਾ ਹੈ, ਜੋ ਥਾਇਰਾਇਡ ਹਾਰਮੋਨ ਨੂੰ ਉਤੇਜਿਤ ਕਰਦਾ ਹੈ। ਇਸ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰਨ ਨਾਲ ਥਾਇਰਾਇਡ ਦੀ ਸਮੱਸਿਆ ਦਾ ਕਾਰਨ ਬਣ ਸਕਦਾ ਹੈ।

ਬਾਜਰਾ ਕਲੈਸਟਰੋਲ ਲੈਵਲ ਨੂੰ ਕੰਟਰੋਲ ਕਰਨ ਵਿਚ ਮਦਦ ਕਰਦਾ ਹੈ। ਬਾਜਰੇ ਦੀ ਰੋਟੀ ਖਾਣ ’ਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਦੀ ਸੰਭਾਵਨਾ ਘੱਟ ਜਾਂਦੀ ਹੈ। ।

ਬਾਜਰੇ ਵਿੱਚ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਕਾਫੀ ਮਾਤਰਾ ਵਿਚ ਮੌਜੂਦ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਵਿੱਚ ਮਦਦ ਕਰਦਾ ਹੈ।

ਬਾਜਰੇ ਦੀ ਰੋਟੀ ਖਾਣ ਨਾਲ ਬਲੱਡ ਸ਼ੂਗਰ ਕੰਟਰੋਲ ਵਿਚ ਰਹਿੰਦਾ ਹੈ। ਇਸ ਲਈ ਬਾਜਰੇ ਦੀ ਰੋਟੀ ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦੀ ਹੈ।

ਬਾਜਰੇ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰਨ ਨਾਲ ਚਮੜੀ ਦਾ ਰੁੱਖਾਪਣ ਵਧ ਜਾਂਦਾ ਹੈ।

ਜੇਕਰ ਤੁਹਾਡੀ ਚਮੜੀ ਰੁੱਖੀ ਹੈ , ਤਾਂ ਬਾਜਰੇ ਦਾ ਘੱਟ ਤੋਂ ਘੱਟ ਸੇਵਨ ਕਰੋ।

ਬਾਜਰੇ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਪਾਏ ਜਾਂਦੇ ਹਨ। ਜੋ ਪਾਚਨ ਕਿਰਿਆ ਨੂੰ ਤੰਦਰੁਸਤ ਰੱਖਦੇ ਹਨ। ਬਾਜਰੇ ਦੀ ਰੋਟੀ ਖਾਣ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।

Click to comment

Leave a Reply

Your email address will not be published.

Most Popular

To Top