News

ਭਿੰਡਰਾਂਵਾਲੇ ਦੀਆਂ ਤਸਵੀਰਾਂ ਵਾਲੇ ਝੰਡਿਆਂ ‘ਤੇ ਪਾਬੰਦੀ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਨੇ ਹਿਮਾਚਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਵਾਲੇ ਝੰਡਿਆਂ ਤੇ ‘ਪਾਬੰਦੀ’ ਲਾਉਣ ਦੇ ਫ਼ੈਸਲੇ ਤੇ ਸਖ਼ਤ ਇਤਰਾਜ਼ ਜਤਾਇਆ ਹੈ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਪੱਤਰ ਲਿਖਦਿਆਂ ਕਿਹਾ ਕਿ ਦੁਨੀਆ ਭਰ ਦੇ ਸਿੱਖ ਭਿੰਡਰਾਂਵਾਲੇ ਨੂੰ ਆਪਣਾ ਆਗੂ ਮੰਨਦੇ ਹਨ, ਜਿਸ ਨੂੰ ਅਕਾਲ ਵੱਲੋਂ ‘ਕੌਮੀ ਯੋਧਾ’ ਐਲਾਨਿਆ ਗਿਆ ਸੀ।

ਧਾਮੀ ਨੇ ਚਿੱਠੀ ਵਿੱਚ ਲਿਖਿਆ, “ਮੀਡੀਆ ਰਿਪੋਰਟਾਂ ਤੋਂ ਸਾਨੂੰ ਤੁਹਾਡੇ ਬਿਆਨ ਦਾ ਪਤਾ ਲੱਗਿਆ ਹੈ ਕਿ ਹਿਮਾਚਲ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਜਾਂ ਤਸਵੀਰ ਵਾਲੇ ਝੰਡੇ ਨਹੀਂ ਲੱਗਣ ਦਿੱਤੇ ਜਾਣਗੇ। ਅਸੀਂ ਲੋਕਤੰਤਰੀ ਭਾਰਤ, ਜੋ ਇੱਕ ਬਹੁ-ਧਰਮੀ ਦੇਸ਼ ਹੈ, ਵਿੱਚ ਰਾਜ ਦੇ ਮੰਤਰੀ ਵਜੋਂ ਤੁਹਾਡੇ ਵੱਲੋਂ ਦਿੱਤੇ ਗਏ ਇਸ ਬਿਆਨ ਤੇ ਆਪਣਾ ਸਖ਼ਤ ਇਤਰਾਜ਼ ਦਰਜ ਕਰਦੇ ਹਾਂ। ਦੇਸ਼ ਵਿੱਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਲਈ, ਰਾਜ ਦੇ ਮੁੱਖ ਮੰਤਰੀ ਵਜੋਂ, ਸਾਰੇ ਭਾਈਚਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਤੁਹਾਡਾ ਫਰਜ਼ ਹੈ।”

ਉਹਨਾਂ ਕਿਹਾ ਕਿ, “ਤੁਹਾਡੇ ਵੱਲੋਂ ਦਿੱਤੇ ਬਿਆਨ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਅਸੀਂ ਤੁਹਾਨੂੰ ਆਪਣੇ ਬਹੁਤ ਹੀ ਇਤਰਾਜ਼ਯੋਗ ਬਿਆਨ ਨੂੰ ਵਾਪਸ ਲੈਣ ਦੀ ਅਪੀਲ ਕਰਦੇ ਹਾਂ ਤੇ ਉਮੀਦ ਕਰਦੇ ਹਾਂ ਕਿ ਹਿਮਾਚਲ ਵਿੱਚ  ਭਵਿੱਖ ਵਿੱਚ ਅਜਿਹਾ ਕੋਈ ਵਿਵਾਦ ਪੈਦਾ ਨਾ ਹੋਵੇ। ਉਨ੍ਹਾਂ ਅੱਗੇ ਕਿਹਾ, “ਤੁਹਾਡੇ (ਜੈ ਰਾਮ) ਵੱਲੋਂ ਦਿੱਤੇ ਬਿਆਨ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਅਸੀਂ ਤੁਹਾਨੂੰ ਆਪਣੇ ਬਹੁਤ ਹੀ ਇਤਰਾਜ਼ਯੋਗ ਬਿਆਨ ਨੂੰ ਵਾਪਸ ਲੈਣ ਦੀ ਅਪੀਲ ਕਰਦੇ ਹਾਂ ਤੇ ਉਮੀਦ ਕਰਦੇ ਹਾਂ ਕਿ ਹਿਮਾਚਲ ਵਿੱਚ ਭਵਿੱਖ ਵਿੱਚ ਅਜਿਹਾ ਕੋਈ ਵਿਵਾਦ ਪੈਦਾ ਨਾ ਹੋਵੇ। ਪੰਜਾਬ ਤੋਂ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਿਮਾਚਲ ਵਿਖੇ ਆਉਂਦੇ ਹਨ ਅਤੇ ਹਾਲ ਹੀ ਵਿਚ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਹਿਮਾਚਲ ਪੁਲਿਸ ਅਧਿਕਾਰੀਆਂ ਦੀ ਮਦਦ ਨਾਲ ਕੁਝ ਸਿੱਖ ਨੌਜਵਾਨਾਂ ਦੇ ਰਸਤੇ ਵਿਚ ਰੁਕਾਵਟ ਪਾਈ ਅਤੇ ਕਾਨੂੰਨ ਨੂੰ ਹੱਥ ਵਿਚ ਲੈ ਕੇ ਭਿੰਡਰਾਂਵਾਲਿਆਂ ਦੀਆਂ ਫੋਟੋਆਂ ਵਾਲੇ ਝੰਡਿਆਂ ਨੂੰ ਜ਼ਬਰਦਸਤੀ ਉਤਾਰ ਦਿੱਤਾ।”

SGPC ਪ੍ਰਧਾਨ ਨੇ ਅਗੇ ਕਿਹਾ “ਇੱਕ ਲੋਕਤੰਤਰੀ ਦੇਸ਼ ਵਿੱਚ, ਨਾਗਰਿਕਾਂ ਨੂੰ ਆਪਣੇ ਨੇਤਾਵਾਂ ਜਾਂ ਮੂਰਤੀਆਂ ਦੀਆਂ ਫੋਟੋਆਂ ਪ੍ਰਦਰਸ਼ਿਤ ਕਰਨ, ਲਿਜਾਣ ਤੇ ਸਮਰਥਨ ਕਰਨ ਦੇ ਸਾਰੇ ਅਧਿਕਾਰ ਹੁੰਦੇ ਹਨ ਤੇ ਅਜਿਹਾ ਕੋਈ ਬਿਆਨ ਜਾਂ ਫੈਸਲਾ ਸੰਵਿਧਾਨਕ ਅਹੁਦੇ ਤੋਂ ਨਹੀਂ ਲਿਆ ਜਾਣਾ ਚਾਹੀਦਾ ਹੈ।” 

ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾਂ ਹੀ ਦੇਸ਼ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਹੈ ਅਤੇ ਦੇਸ਼ ’ਤੇ ਬਣੀ ਕਿਸੇ ਵੀ ਮੁਸੀਬਤ ਸਮੇਂ ਬਿਨ੍ਹਾਂ ਭੇਦ-ਭਾਵ ਹਰ ਫਿਰਕੇ ਦੀ ਸੇਵਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਿਮਾਚਲ ਦੇ ਮੁੱਖ ਮੰਤਰੀ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਜੇਕਰ ਅੱਜ ਪੂਰਾ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਤਾਂ ਉਹ ਸਿੱਖਾਂ ਦੀ ਵੱਡੀ ਭੂਮਿਕਾ ਦੀ ਬਦੌਲਤ ਹੈ।

Click to comment

Leave a Reply

Your email address will not be published.

Most Popular

To Top