News

ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਦੀ ਕਮੇਟੀ ਛੱਡਣ ਦਾ ਦੱਸਿਆ ਕਾਰਨ

ਕੇਂਦਰ ਸਰਕਾਰ ਤੇ ਕਿਸਾਨ ਸੰਗਠਨ ਦੇ ਲੀਡਰਾਂ ’ਚ ਜਾਰੀ ਰੇੜਕੇ ਦੌਰਾਨ ਸੁਪਰੀਮ ਕੋਰਟ ਨੇ ਅਹਿਮ ਸੁਣਵਾਈ ਦੌਰਾਨ ਚਾਰ ਮੈਂਬਰੀ ਕਮੇਟੀ ਕਾਇਮ ਕੀਤੀ। ਭੁਪਿੰਦਰ ਸਿੰਘ ਮਾਨ ਹੁਣ ਇਸ ਕਮੇਟੀ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਅੱਜ ਇਸ ਦਾ ਕਾਰਨ ਦੱਸਿਆ।

ਭੁਪਿੰਦਰ ਸਿੰਘ ਮਾਨ ਨੇ ਦੱਸਿਆ ਕਿ ਅੰਦੋਲਨ ਤੇ ਕਿਸਾਨਾਂ ਦੇ ਹਿੱਤਾਂ ਨੂੰ ਵੇਖਦਿਆਂ ਉਹ ਸਮਝਦੇ ਹਨ ਕਿ ਉਸ ਕਮੇਟੀ ’ਚ ਜਾਣ ਦੀ ਕੋਈ ਤੁਕ ਨਹੀਂ। ਜਦੋਂ ਕਿਸਾਨਾਂ ਨੇ ਇਹ ਆਖ ਦਿੱਤਾ ਹੈ ਕਿ ਅਸੀਂ ਕਮੇਟੀ ਸਾਹਮਣੇ ਨਹੀਂ ਜਾਵਾਂਗੇ, ਤਾਂ ਇਸ ਕਮੇਟੀ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ, ਇਸੇ ਲਈ ਮੈਂ ਕਮੇਟੀ ਛੱਡੀ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਖੇਤੀ ਕਾਨੂੰਨਾਂ ਦੇ ਹਮਾਇਤੀ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਇਸੇ ਲਈ ੳਹ ਕੋਈ ਵੀ ਅਹੁਦਾ ਤਿਆਗਣ ਲਈ ਤਿਆਰ ਹਨ।

ਇਸ ਕਮੇਟੀ ਨੇ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤ ਤੇ ਤਿੰਨੇ ਖੇਤੀ ਕਾਨੂੰਨਾਂ ਦੀ ਸਮੀਖਿਆ ਕਰ ਕੇ ਅਗਲੇ ਦੋ ਮਹੀਨਿਆਂ ਅੰਦਰ ਸੁਪਰੀਮ ਕੋਰਟ ਨੂੰ ਆਪਣੀ ਰਿਪੋਰਟ ਦੇਣੀ ਹੈ। ਉੱਧਰ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਭੁਪਿੰਦਰ ਸਿੰਘ ਮਾਨ ਦੇ ਕਮੇਟੀ ਤੋਂ ਵੱਖ ਹੋਣ ਦੇ ਐਲਾਨ ਨੂੰ ਕਿਸਾਨਾਂ ਦੀ ਵਿਚਾਰਕ ਜਿੱਤ ਦੱਸਿਆ ਹੈ।

ਦਸ ਦਈਏ ਕਿ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਦਾਇਰ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬੀਤੇ ਦਿਨੀਂ ਚਾਰ ਮੈਂਬਰੀ ਕਾਇਮ ਕੀਤੀ ਸੀ। ਉਸ ਵਿੱਚ ਅਸ਼ੋਕ ਗੁਲਾਟੀ, ਪ੍ਰਮੋਦ ਜੋਸ਼ੀ, ਅਨਿਲ ਘਨਵਤ ਤੇ ਭੁਪਿੰਦਰ ਸਿੰਘ ਮਾਨ ਨੂੰ ਵੀ ਸ਼ਾਮਲ ਕੀਤਾ ਗਿਆ ਸੀ।
 

Click to comment

Leave a Reply

Your email address will not be published. Required fields are marked *

Most Popular

To Top