ਭ੍ਰਿਸ਼ਟਾਚਾਰ ਮਾਮਲਿਆਂ ’ਚ 5 ਮਹੀਨਿਆਂ ’ਚ 200 ਤੋਂ ਵੱਧ ਲੋਕ ਕੀਤੇ ਗ੍ਰਿਫ਼ਤਾਰ: ‘ਆਪ’

 ਭ੍ਰਿਸ਼ਟਾਚਾਰ ਮਾਮਲਿਆਂ ’ਚ 5 ਮਹੀਨਿਆਂ ’ਚ 200 ਤੋਂ ਵੱਧ ਲੋਕ ਕੀਤੇ ਗ੍ਰਿਫ਼ਤਾਰ: ‘ਆਪ’

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ 25 ਗਜ਼ਟਿਡ ਅਫ਼ਸਰਾਂ, 135 ਸਰਕਾਰੀ ਅਧਿਕਾਰੀਆਂ ਸਮੇਤ 210 ਵਿਅਕਤੀਆਂ ਖਿਲਾਫ਼ ਕਾਰਵਾਈ ਕੀਤੀ ਹੈ। ਇਹਨਾਂ ਮੁਲਜ਼ਮਾਂ ਵਿੱਚੋਂ ਇੱਕ ‘ਆਪ’ ਦਾ ਮੰਤਰੀ ਹੈ। ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਤੋਂ ਇਲਾਵਾ 1 ਆਈਏਐਸ ਅਧਿਕਾਰੀ, ਇੱਕ ਆਈਐਫਐਸ ਅਧਿਕਾਰੀ ਅਤੇ 50 ਤੋਂ ਵੱਧ ਪੁਲਿਸ ਮੁਲਾਜ਼ਮ ਹਨ।

ਦੱਸ ਦਈਏ ਕਿ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, 2008 ਬੈਚ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ, ਡਾਇਰੈਕਟਰ ਪੈਨਸ਼ਨ ਅਤੇ ਭਾਰਤੀ ਜੰਗਲਾਤ ਵਿਭਾਗ ਦੇ ਅਧਿਕਾਰੀ ਵਿਸ਼ਾਲ ਚੌਹਾਨ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਗਈ।

ਪੰਜਾਬ ਸਰਕਾਰ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਕੱਲੇ ਜੁਲਾਈ ਮਹੀਨੇ ਦੌਰਾਨ ਹੀ 5 ਮਾਮਲਿਆਂ ਵਿੱਚ 8 ਸਰਕਾਰੀ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਹਨਾਂ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ 2 ਮੁਲਾਜ਼ਮ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ 3 ਮੁਲਾਜ਼ਮ ਸ਼ਾਮਲ ਹਨ। ਇਸ ਤੋਂ ਇਲਾਵਾ ਬਿਊਰੋ ਨੇ 14 ਅਪਰਾਧਿਕ ਮਾਮਲੇ ਦਰਜ ਕੀਤੇ ਸਨ, ਜਿਹਨਾਂ ਵਿੱਚ 20 ਲੋਕਾਂ ਦੇ ਨਾਂ ਸ਼ਾਮਲ ਹਨ। ਵਿਜੀਲੈਂਸ ਬਿਊਰੋ ਨੇ ਅਗਲੇਰੀ ਕਾਰਵਾਈ ਲਈ 5 ਪੁਲਿਸ ਮੁਲਾਜ਼ਮਾਂ, 2 ਮਾਲ ਅਫ਼ਸਰ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸਮੇਤ 6 ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Leave a Reply

Your email address will not be published.