News

ਮਜੀਠੀਆ ਦੀ ਜ਼ਮਾਨਤ ਕਾਰਵਾਈ ਤੋਂ ਬਾਅਦ ਸੁਰੱਖਿਅਤ ਰੱਖਿਆ ਫ਼ੈਸਲਾ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜਿਆ ਹੋਇਆ ਹੈ। ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਫਿਲਹਾਲ ਅਦਾਲਤ ਨੇ ਇਹ ਨਹੀਂ ਦੱਸਿਆ ਕਿ ਫ਼ੈਸਲਾ ਕਦੋਂ ਸੁਣਾਇਆ ਜਾਵੇਗਾ।

Former Punjab minister and Akali leader Bikram Singh Majithia gets bail in  drugs case

ਵਕੀਲ ਦਮਨਬੀਰ ਸੋਬਤੀ ਨੇ ਦੱਸਿਆ ਕਿ ਜੱਜ ਨੇ ਕਿਹਾ ਕਿ ਉਹ ਅੱਜ ਫ਼ੈਸਲਾ ਸੁਣਾਉਣ ਦੀ ਕੋਸ਼ਿਸ਼ ਕਰਨਗੇ। ਮਜੀਠੀਆ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਕੱਲ੍ਹ ਪੁਲਿਸ ਨੇ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਕੇ  ਪੁੱਛਗਿੱਛ ਕੀਤੀ ਸੀ। ਇਸ ਲਈ ਹੁਣ ਉਹਨਾਂ ਨੂੰ ਨਿਆਂਇਕ ਹਿਰਾਸਤ ਵਿੱਚ ਰੱਖਣ ਦੀ ਕੋਈ ਤੁਕ ਨਹੀਂ ਬਣਦੀ ਅਤੇ ਮਜੀਠੀਈ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੇ ਹਨ।

ਦੱਸ ਦਈਏ ਕਿ ਨਸ਼ਾ ਤਸਕਰੀ ਦੇ ਕੇਸ ਵਿੱਚ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਰਾਤ ਗੁਜਾਰੀ ਹੈ। ਬਿਕਰਮ ਮਜੀਠੀਆ ਦਾ ਨਾਂ ਨਸ਼ਾ ਤਸਕਰੀ ਕੇਸਾਂ ਵਿੱਚ ਲੰਬੇ ਸਮੇਂ ਤੋਂ ਗੂੰਝ ਰਿਹਾ ਹੈ ਪਰ ਉਹ ਕਈ ਵਰ੍ਹਿਆਂ ਮਗਰੋਂ ਪਹਿਲੀ ਵਾਰ ਜੇਲ੍ਹ ਗਿਆ ਹੈ। ਬਿਕਰਮ ਮਜੀਠੀਆ ਦਾ ਦਾਅਵਾ ਹੈ ਕਿ ਨਸ਼ਾ ਤਸਕਰੀ ਕੇਸ ਦੇ ਸਾਰੇ ਦੋਸ਼ੀ ਪਹਿਲਾਂ ਹੀ ਸਲਾਖਾਂ ਪਿੱਛੇ ਹਨ ਤੇ ਕਾਂਗਰਸ ਸਰਕਾਰ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾ ਰਹੀ ਹੈ।

Click to comment

Leave a Reply

Your email address will not be published.

Most Popular

To Top