News

ਮਨਜੀਤ ਸਿੰਘ ਜੀਕੇ ਦੀ ਵੱਡੀ ਖ਼ਬਰ, ਕੇਸ ਦਰਜ ਕਰਨ ਦੇ ਹੁਕਮ

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਹੁਕਮ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀਕੇ ਖ਼ਿਲਾਫ਼ 30 ਮਈ 2019 ਨੂੰ ਕਥਿਤ ਭ੍ਰਿਸ਼ਟਾਚਾਰ ਦੇ ਦਾਅਵੇ ਨਾਲ 4 ਦੋਸ਼ ਲਗਾ ਕੇ ਥਾਣਾ ਨਾਰਥ ਐਵੇਨਿਊ ਵਿੱਚ ਦਿੱਤੀ ਸ਼ਿਕਾਇਤ ਦੇ ਆਧਾਰ ਤੇ ਦਿੱਤੇ ਗਏ ਹਨ।

ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਉਹਨਾਂ ਖ਼ਿਲਾਫ਼ ਆਰਥਿਕ ਅਪਰਾਧ ਸ਼ਾਖਾ ਦੀ ਜਾਂਚ ਖ਼ਤਮ ਹੋ ਚੁੱਕੀ ਹੈ। ਜਾਗੋ ਦੇ ਪ੍ਰਧਾਨ ਜੀਕੇ ਨੇ ਇਸ ਮਾਮਲੇ ਵਿੱਚ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ ਵੱਲੋਂ ਆਪਣੇ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ਤੇ ਐਫਆਈਆਰ ਦਰਜ ਹੋਣ ਤਕ ਲੱਗੇ ਡੇਢ ਸਾਲ ਦੌਰਾਨ ਵੱਖ-ਵੱਖ ਜਾਂਚ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ ਦੀ ਜਾਣਕਾਰੀ ਦਿੱਤੀ।

ਜੀਕੇ ਨੇ ਕਿਹਾ ਕਿ ਸ਼ਾਖਾ ਨੇ ਉਸ ਖ਼ਿਲਾਫ਼ ਲੱਗੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਪਰ ਅਦਾਲਤ ਨੇ ਐਫਆਈਆਰ ਦਰਜ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਲਈ ਅਦਾਲਤ ਦੇ ਫ਼ੈਸਲੇ ਤੇ ਸਵਾਲ ਚੁੱਕਣ ਦੀ ਬਜਾਏ ਵਕੀਲ ਇਸ ਫ਼ੈਸਲੇ ਨੂੰ ਉਪਰਲੀ ਅਦਾਲਤ ਵਿੱਚ ਚੁਣੌਤੀ ਦੇਣਗੇ।

ਇਸ ਤੋਂ ਪਹਿਲਾਂ ਅਕਾਲੀ ਆਗੂ ਗੁਰਮੀਤ ਸਿੰਘ ਸ਼ੰਟੀ ਵੱਲੋਂ ਪਟਿਆਲਾ ਹਾਊਸ ਅਦਾਲਤ ਵਿੱਚ ਕੇਸ ਜੀਕੇ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਸੀ ਤੇ ਹੁਣ ਸ਼ੰਟੀ ਸਰਨਾ ਧੜੇ ਵਿੱਚ ਚਲੇ ਗਏ ਹਨ।

Click to comment

Leave a Reply

Your email address will not be published. Required fields are marked *

Most Popular

To Top