Punjab

‘ਮਨਪ੍ਰੀਤ ਬਾਦਲ’ ਨੇ ਪੰਜਾਬ ਵੱਲੋਂ ‘ਖੇਤੀ ਬਿੱਲਾਂ’ ਦੀ ਹਮਾਇਤ ਕਰਨ ਦਾ ਦੱਸਿਆ ਸੱਚ

ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀਰਵਾਰ ਨੂੰ ਚੰਡੀਗੜ੍ਹ ਕਿਸਾਨਾਂ ਦੇ ਵਿਰੋਧ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਬਾਬਤ ਕਾਨਫਰੰਸ ਕੀਤੀ ਸੀ। ਇਸ ਕਾਨਫਰੰਸ ਵਿੱਚ ਉਹਨਾਂ ਨੇ ਪੰਜਾਬ ਵੱਲੋਂ ਇਹਨਾਂ ਬਿੱਲਾਂ ਦੀ ਹਿਮਾਇਤ ਕਰਨ ਦਾ ਸੱਚ ਵੀ ਦਸਿਆ ਗਿਆ ਤੇ ਇਸ ਦੇ ਸਬੂਤਾਂ ਦੇ ਤੌਰ ਤੇ ਦਸਤਾਵੇਜ਼ ਵੀ ਪੇਸ਼ ਕੀਤੇ ਗਏ।

ਮਨਪ੍ਰੀਤ ਬਾਦਲ ਨੇ ਕਿਹਾ ਕਿ ਜਿਹੜੀਆਂ ਇਸ ਪੱਧਰ ਦੀਆਂ ਮੀਟਿਗਾਂ ਹੁੰਦੀਆਂ ਹਨ, ਉਨ੍ਹਾਂ ਦੇ ਮਿਨਟ ਬਣਦੇ ਹਨ ਅਤੇ ਕਿਹੜਾ ਵਿਅਕਤੀ ਕੀ ਬੋਲਿਆ, ਉਸ ਦੀ ਹੂ-ਬ-ਬੂ ਰਿਕਾਰਡਿੰਗ ਕੀਤੀ ਜਾਂਦੀ ਹੈ ਅਤੇ ਫਿਰ ਇਸ ਨੂੰ ਸਰਕੁਲੇਟ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ: ਹਰੀਆਂ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਆਇਆ ਉਛਾਲ, ਟਮਾਟਰ 100 ਤੋਂ ਪਾਰ

ਉਨ੍ਹਾਂ ਕਿਹਾ ਕਿ ਜਿਹੜੀ ਹਾਈ ਪਾਵਰ ਕਮੇਟੀ ਬਣੀ ਸੀ, ਉਸ ‘ਚ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਣਾ ਸੀ। ਉਹਨਾਂ ਅੱਗੇ ਕਿਹਾ ਕਿ ਪਹਿਲੀ ਮੀਟਿੰਗ ਵਿੱਚ ਤਾਂ ਪੰਜਾਬ ਨੂੰ ਸ਼ਾਮਲ ਹੀ ਨਹੀਂ ਕੀਤਾ ਗਿਆ ਅਤੇ ਜਦੋਂ ਪੰਜਾਬ ਨੇ ਇਤਰਾਜ਼ ਜਤਾਇਆ ਤਾਂ ਦੂਜੀ ਮੀਟਿੰਗ ਵਿੱਚ ਪੰਜਾਬ ਨੂੰ ਸ਼ਾਮਲ ਕੀਤਾ ਗਿਆ, ਜਿੱਥੇ ਉਹਨਾਂ ਨੇ ਵੀ ਅਪਣੇ ਵਿਚਾਰ ਰੱਖੇ।

ਇਹ ਵੀ ਪੜ੍ਹੋ: 10ਵੀਂ ਜਮਾਤ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, PSEB ਨੇ ਰੀ-ਅਪੀਅਰ ਪ੍ਰੀਖਿਆਵਾਂ ਦਾ ਸ਼ਡਿਊਲ ਕੀਤਾ ਜਾਰੀ

ਮਨਪ੍ਰੀਤ ਬਾਦਲ ਨੇ ਅੱਗੇ ਕਿਹਾ ਕਿ ਤੀਜੀ ਮੀਟਿੰਗ ਦੌਰਾਨ ਪੰਜਾਬ ਨੂੰ ਫਾਈਨਲ ਕੁਮੈਂਟਸ ਲਿਖਣ ਲਈ ਕਿਹਾ ਗਿਆ ਸੀ ਜਦਕਿ ਖੇਤੀ ਆਰਡੀਨੈਂਸ ਬਾਰੇ ਕੋਈ ਗੱਲ ਨਹੀਂ ਕੀਤੀ ਗਈ। ਇਸ ਲਈ ਅਕਾਲੀ ਦਲ ਵੱਲੋਂ ਲਗਾਏ ਗਏ ਇਲਜ਼ਾਮ ਗ਼ਲਤ ਹਨ ਕਿ ਪੰਜਾਬ ਦੀ ਕਾਂਗਰਸ ਪਾਰਟੀ ਨੇ ਕਿਸੇ ਨਾ ਕਿਸੇ ਤਰੀਕੇ ਨਾਲ ਇਹਨਾਂ ਬਿੱਲਾਂ ਦੀ ਹਮਾਇਤ ਕੀਤੀ ਹੈ।  

Click to comment

Leave a Reply

Your email address will not be published. Required fields are marked *

Most Popular

To Top