ਮਨੋਹਰ ਲਾਲ ਖੱਟਰ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਜਲਦ ਖੁੱਲ੍ਹਣਗੀਆਂ ਦਿੱਲੀ ਦੀਆਂ ਸਰਹੱਦਾਂ!

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਅਮਿਤ ਸ਼ਾਹ ਅਤੇ ਮਨੋਹਰ ਲਾਲ ਵਿਚਕਾਰ ਕਿਸਾਨ ਅੰਦੋਲਨ ਨੂੰ ਲੈ ਕੇ ਚਰਚਾ ਹੋਈ ਹੈ। ਹਰਿਆਣਾ ਸੀਐਮ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਰਾਜ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਜਾਣਕਾਰੀ ਦਿੱਤੀ।

ਇਸ ਦੇ ਨਾਲ ਹੀ ਸਿੰਘੂ ਅਤੇ ਟਿਕਰੀ ਬਾਰਡਰ ਨੂੰ ਖੁਲ੍ਹਵਾਉਣ ਤੇ ਵੀ ਚਰਚਾ ਹੋਈ। ਮਨੋਹਲ ਲਾਲ ਖੱਟਰ ਨੇ ਮੀਡੀਆ ਨੂੰ ਦੱਸਿਆ ਕਿ, “ ਮੈਂ ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਅਸੀਂ ਸਿੰਘੂ ਅਤੇ ਟਿੱਕਰੀ ਬਾਰਡਰ ਖੋਲ੍ਹਣ ਦੇ ਮੁੱਦੇ ’ਤੇ ਚਰਚਾ ਕੀਤੀ। ਮੈਂ ਉਹਨਾਂ ਨੂੰ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਦੇ ਕੇ ਆਇਆ ਹਾਂ। ਮੈਨੂੰ ਉਮੀਦ ਹੈ ਕਿ ਜਲਦ ਹੀ ਸਰਹੱਦਾਂ ਖੋਲ੍ਹ ਦਿੱਤੀਆਂ ਜਾਣਗੀਆਂ।”
ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਾਣਕਾਰੀ ਦਿੱਤੀ ਕਿ ਸਿੰਘੂ ਬਾਰਡਰ ਤੋਂ ਇੱਕ ਪ੍ਰਤੀਨਿਧੀ ਮੰਡਲ ਮੁਲਾਕਾਤ ਕਰਨ ਆਇਆ ਸੀ। ਸਿੰਘ ਬਾਰਡਰ ਦੇ ਆਸ-ਪਾਸ ਦੇ ਲੋਕ ਮੰਗ ਕਰ ਰਹੇ ਹਨ ਕਿ ਰਸਤ ਖੋਲ੍ਹੇ ਜਾਣ। ਸੁਪਰੀਮ ਕੋਰਟ ਵਿੱਚ ਵੀ ਇਸ ਦੀ ਸੁਣਵਾਈ ਜਾਰੀ ਹੈ।
