ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

‘ਮਨ ਕੀ ਬਾਤ’ ’ਚ ਪੀਐਮ ਮੋਦੀ ਨੇ ਕੀਤੀ ਖੇਤੀ ਕਾਨੂੰਨਾਂ ਬਾਰੇ ਕਹੀਆਂ ਵੱਡੀਆਂ ਗੱਲਾਂ

ਪੰਜਾਬੀ ਲੋਕ · 29 November 2020
ਮੂਲ ਤਸਵੀਰ ਉਪਲਬਧ ਨਹੀਂ

ਅੱਜ ‘ਮਨ ਕੀ ਬਾਤ’ ਵਿੱਚ ਕਿਸਾਨਾਂ ਦੇ ਮੁੱਦੇ ‘ਤੇ ਬੋਲਦਿਆਂ ਪੀਐਮ ਮੋਦੀ ਨੇ ਕਿਹਾ ਕਿ ਸੰਸਦ ਨੇ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਰਾਹੀਂ ਕਿਸਾਨਾਂ ਨੂੰ ਉਨ੍ਹਾਂ ਦੇ ਅਧਿਕਾਰ ਮਿਲੇ ਹਨ। ਉਨ੍ਹਾਂ ਦੀਆਂ ਸਾਲਾਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਪੂਰੀਆਂ ਹੋਈਆਂ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਸਹੀ ਜਾਣਕਾਰੀ ਕਿਸਾਨਾਂ ਲਈ ਬਹੁਤ ਜ਼ਰੂਰੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨ ਵਿੱਚ ਤਿੰਨ ਦਿਨਾਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਾ ਪੈਸਾ ਦਿਵਾਉਣ ਦੀ ਵਿਵਸਥਾ ਕੀਤੀ ਗਈ ਹੈ। ਜੇਕਰ ਪੈਸੇ ਨਾ ਮਿਲੇ ਤਾਂ ਕਿਸਾਨ ਸ਼ਿਕਾਇਤ ਕਰ ਸਕਦੇ ਹਨ।

ਇਨ੍ਹਾਂ ਸੁਧਾਰਾਂ ਨਾਲ ਨਾ ਸਿਰਫ ਕਿਸਾਨਾਂ ਦੇ ਬਹੁਤ ਸਾਰੇ ਬੰਧਨ ਖ਼ਤਮ ਹੋ ਗਏ, ਬਲਕਿ ਉਨ੍ਹਾਂ ਨੂੰ ਨਵੇਂ ਮੌਕੇ ਵੀ ਮਿਲਣਗੇ। ਮੋਦੀ ਨੇ ਸਪਸ਼ਟ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਇਹ ਕਾਨੂੰਨ ਕਿਸਾਨ ਹਿਤੈਸ਼ੀ ਹਨ। ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਕੱਲ੍ਹ 30 ਨਵੰਬਰ ਨੂੰ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਪ੍ਰਕਾਸ਼ ਪੁਰਬ ਮਨਾਵਾਂਗੇ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਭਾਵ ਸਾਰੀ ਦੁਨੀਆ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਇਹ ਕਿਹਾ ਗਿਆ ਹੈ ਕਿ ‘ਸੇਵਕ ਕੋ ਸੇਵਾ ਬਣ ਆਈ’ ਭਾਵ ਸੇਵਕ ਦਾ ਕੰਮ ਸੇਵਾ ਕਰਨਾ ਹੈ। ਪਿਛਲੇ ਕਈ ਸਾਲਾਂ ਵਿੱਚ, ਬਹੁਤ ਸਾਰੇ ਮਹੱਤਵਪੂਰਨ ਪੜਾਅ ਆਏ ਤੇ ਸਾਨੂੰ ਇੱਕ ਸੇਵਕ ਵਜੋਂ ਬਹੁਤ ਕੁਝ ਕਰਨ ਦਾ ਮੌਕਾ ਮਿਲਿਆ। ਗੁਰੂ ਸਾਹਿਬ ਨੇ ਸਾਡੇ ਤੋਂ ਸੇਵਾ ਲਈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ