News

ਮਮਤਾ ਅੱਜ ਕਰਨਗੇ 294 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ

ਦੇਸ਼ ਦੇ ਚਾਰੇ ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਹੁਣ ਬਸ ਇੰਤਜ਼ਾਰ ਹੈ ਤਾਂ ਉਮੀਦਵਾਰਾਂ ਦੇ ਨਾਮਾਂ ਦੇ ਐਲਾਨ ਦਾ, ਉਹ ਵੀ ਅੱਜ ਹੋ ਸਕਦਾ ਹੈ। ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਅੱਜ ਅਪਣੇ ਪੱਤੇ ਖੋਲ੍ਹ ਸਕਦੇ ਹਨ ਅਤੇ ਦੂਜੇ ਪਾਸੇ ਭਾਜਪਾ ਵੀ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਸਕਦੀ ਹੈ। ਮਿਲੀ ਜਾਣਕਾਰੀ ਮੁਤਾਬਕ ਤ੍ਰਿਣਮੂਲ ਕਾਂਗਰਸ ਨੇ ਉਮੀਦਵਾਰਾਂ ਦੇ ਨਾਮ ਫਾਈਨਲ ਕਰ ਲਏ ਹਨ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਨਾਮਾਂ ਦਾ ਐਲਾਨ ਕਰ ਸਕਦੇ ਹਨ।

ਨੰਦੀਗ੍ਰਾਮ ਸੀਟ ਤੋਂ ਤਾਂ ਮਮਤਾ ਬੈਨਰਜੀ ਅਪਣਾ ਨਾਮ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ। ਉਹ 11 ਮਾਰਚ ਨੂੰ ਮਹਾਂਸ਼ਿਵਰਾਤਰੀ ’ਤੇ ਨੰਦੀਗ੍ਰਾਮ ਤੋਂ ਨਾਮਜ਼ਦਗੀ ਵੀ ਭਰਨਗੇ। ਮਮਤਾ ਬੈਨਰਜੀ ਅੱਜ ਹੀ ਸਾਰੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦੇਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਵੀਰਵਾਰ ਨੂੰ ਮੈਰਾਥਨ ਬੈਠਕ ਹੋਈ ਅਤੇ ਅਸਮ ਤੇ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੇ ਨਾਮ ਤੈਅ ਕਰਨ ਨੂੰ ਲੈ ਕੇ ਮੰਥਨ ਹੋਇਆ ਹੈ।

ਅਸਮ ਅਤੇ ਪੱਛਮੀ ਬੰਗਾਲ ਵਿੱਚ ਪਹਿਲੇ ਦੋ ਪੜਾਵਾਂ ਵਿੱਚ ਜਿਹੜੇ ਵਿਧਾਨ ਸਭਾ ਖੇਤਰਾਂ ਵਿੱਚ ਮਤਦਾਨ ਹੋਏ ਹਨ ਉਹਨਾਂ ਸੀਟਾਂ ਤੇ ਉਮੀਦਵਾਰਾਂ ਦੇ ਨਾਮਾਂ ਨੂੰ ਲੈ ਕੇ ਇਸ ਬੈਠਕ ਵਿੱਚ ਚਰਚਾ ਕੀਤੀ ਗਈ। ਹਾਲਾਂਕਿ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਨਹੀਂ ਕੀਤਾ ਗਿਆ। ਪੱਛਮੀ ਬੰਗਾਲ ਦੇ ਨੰਦੀਗ੍ਰਾਮ ਤੋਂ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸ਼ੁਭੇਂਦਰ ਅਧਿਕਾਰੀ ਨੂੰ ਉਤਾਰੇ ਜਾਣ ਨੂੰ ਲੈ ਕੇ ਬੈਠਕ ਵਿੱਚ ਕੋਈ ਫੈਸਲਾ ਨਹੀਂ ਹੋ ਸਕਿਆ ਪਰ ਸੂਤਰਾਂ ਦੀ ਮੰਨੀਏ ਤਾਂ ਪਾਰਟੀ ਉਹਨਾਂ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਉਥੋਂ ਮੈਦਾਨ ਵਿੱਚ ਉਤਾਰ ਸਕਦੀ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਖੁਦ ਅਧਿਕਾਰੀ ਨੇ ਉੱਥੋਂ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਹੈ। ਦਸ ਦਈਏ ਕਿ ਪੱਛਮੀ ਬੰਗਾਲ ਵਿੱਚ 27 ਮਾਰਚ ਤੋਂ 29 ਅਪ੍ਰੈਲ ਵਿਚਕਾਰ 8 ਪੜਾਵਾਂ ਅਤੇ ਅਸਮ ਵਿੱਚ 27 ਮਾਰਚ ਤੋਂ 6 ਅਪ੍ਰੈਲ ਦੌਰਾਨ ਤਿੰਨ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਪਿਛਲੇ 10 ਸਾਲਾਂ ਤੋਂ ਸੱਤਾ ਵਿੱਚ ਹੈ।

Click to comment

Leave a Reply

Your email address will not be published. Required fields are marked *

Most Popular

To Top