News

ਮਮਤਾ ਨੇ ਰਾਕੇਸ਼ ਟਿਕੈਤ ਨੂੰ ਸੱਦਿਆ ਬੰਗਾਲ, ਹੋ ਸਕਦਾ ਹੈ ਵੱਡਾ ਐਕਸ਼ਨ

ਹਾਲ ਹੀ ਵਿੱਚ ਪੱਛਮੀ ਬੰਗਾਲ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਟੀਐਮਸੀ ਨੇ ਵੱਡੀ ਜਿੱਤ ਹਾਸਲ ਕੀਤੀ। ਉੱਧਰ ਕਿਸਾਨਾਂ ਨੇ ਵੀ ਵੱਡੇ ਪੱਧਰ ਤੇ ਰੈਲੀਆਂ ਕਰ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਹੈ ਤੇ ਭਾਜਪਾ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ ਸੀ। ਚੋਣ ਮੁਹਿੰਮ ਦੌਰਾਨ ਜਿੱਥੇ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ ਦਾ ਡਟਵਾਂ ਵਿਰੋਧ ਕੀਤਾ ਸੀ ਉੱਥੇ ਹੀ ਮਮਤਾ ਬੈਨਰਜੀ ਨੇ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਈ ਵਾਰ ਕੀਤਾ ਸੀ।

The day belongs to Mamata, with Congress and EC the major losers- The New  Indian Express

ਰਾਕੇਸ਼ ਟਿਕੈਤ ਵੀ ਚੋਣਾਂ ਦੌਰਾਨ ਪੱਛਮੀ ਬੰਗਾਲ ਵਿੱਚ ਸਰਗਰਮ ਰਹੇ ਸਨ ਅਤੇ ਹੁਣ ਤ੍ਰਿਣਮੂਲ ਕਾਂਗਰਸ ਨੇ 9 ਮਈ ਨੂੰ ਟਿਕੈਤ ਨੂੰ ਬੰਗਾਲ ਬੁਲਾਇਆ ਹੈ। ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਕੇਸ਼ ਟਿਕੈਤ ਨੂੰ ਬੰਗਾਲ ਮਿਲਣ ਲਈ ਬੁਲਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਖੇਤੀ ਕਾਨੂੰਨਾਂ ਖਿਲਾਫ਼ ਅੱਗੇ ਦੀ ਰਣਨੀਤੀ ਤੇ ਵਿਚਾਰ ਕੀਤਾ ਜਾ ਸਕਦਾ ਹੈ।

ਕਿਸਾਨ 26 ਨਵੰਬਰ 2020 ਤੋਂ ਕਿਸਾਨ ਦਿੱਲੀ ਦੀਆਂ ਹੱਦਾਂ ਤੇ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਕਰ ਰਹੇ ਹਨ। ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਦਾ ਜੋ ਹਾਲ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਹੋਇਆ ਉਹੀ ਉੱਤਰ ਪ੍ਰਦੇਸ਼ ਚੋਣਾਂ ਵਿੱਚ ਵੀ ਹੋਵੇਗਾ। ਕੇਂਦਰ ਵਿੱਚ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਮਹਾਂਮਾਰੀ ਦੇ ਸਮੇਂ ਵਿੱਚ ਵੀ ਰੁਕੀ ਨਹੀਂ ਹੈ।

ਸ਼ਨੀਵਾਰ ਨੂੰ ਕਿਸਾਨ ਸੰਗਠਨਾਂ ਨੇ ਚੰਡੀਗੜ੍ਹ ਦੇ ਸੈਕਟਰ -18 ਵਿਚ ਪ੍ਰਦਰਸ਼ਨ ਕੀਤਾ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੰਜੇ ਟੰਡਨ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।  

Click to comment

Leave a Reply

Your email address will not be published.

Most Popular

To Top