News

ਮਮਤਾ ਬਨਰਜੀ ਨੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਹਰਾਉਣ ਵਾਲੀ ਅਤੇ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੀ ਤ੍ਰਿਣਮੂਲ ਕਾਂਗਰਸ ਦੀ ਪ੍ਰਮੁੱਖ ਮਮਤਾ ਬੈਨਰਜੀ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਗਈ ਹੈ। ਕੋਵਿਡ19 ਮਹਾਂਮਾਰੀ ਦੇ ਚੱਲਦਿਆਂ ਸਹੁੰ ਸਮਾਗਮ ਸਾਦਗੀ ਨਾਲ ਕੀਤਾ ਗਿਆ ਹੈ।

The day belongs to Mamata, with Congress and EC the major losers- The New  Indian Express

ਦੱਸ ਦਈਏ ਕਿ ਨੰਦੀਗ੍ਰਾਮ ਤੋਂ ਚੋਣ ਹਾਰਨ ਦੇ ਬਾਵਜੂਦ ਵੀ ਮਮਤਾ ਬੈਨਰਜੀ ਸੂਬੇ ਦੀ ਮੁੱਖ ਮੰਤਰੀ ਵਜੋਂ ਸਹੁੰ ਰਹੀ ਹੈ ਤੇ ਉਹਨਾਂ ਵੱਲੋਂ ਬੰਗਾਲ ਵਿਚ ਲਗਾਤਾਰ ਤੀਸਰੀ ਵਾਰ ਆਪਣੀ ਸਰਕਾਰ ਬਣਾਈ ਗਈ ਹੈ। ਦੱਸ ਦਈਏ ਕਿ ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।

ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਅਹੁਦੇ ਦੇ ਸਹੁੰ ਚੁਕਾਈ ਹੈ। ਕੋਲਕਾਤਾ ਵਿਖੇ ਰਾਜਭਵਨ ’ਚ ਸਾਦੇ ਸਮਾਰੋਹ ’ਚ ਮਮਤਾ ਬੈਨਰਜੀ ਨੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕੀ। ਕੋਰੋਨਾ ਕਾਲ ਅਤੇ ਉਸ ਦੇ ਦਿਸ਼ਾ-ਨਿਰਦੇਸ਼ ਦੀ ਵਜ੍ਹਾ ਕਰ ਕੇ ਸਹੁੰ ਚੁੱਕ ਸਮਾਰੋਹ ਛੋਟਾ ਹੀ ਰੱਖਿਆ ਗਿਆ।

ਅਜੇ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਨਹੀਂ ਹੋਇਆ। ਮਮਤਾ ਬੈਨਰਜੀ ਨੇ ਇਕੱਲੇ ਹੀ ਸਹੁੰ ਚੁੱਕੀ ਹੈ। ਫਿਲਹਾਲ ਉਨ੍ਹਾਂ ਨਾਲ ਕਿਸੇ ਵੀ ਮੰਤਰੀ ਨੇ ਸਹੁੰ ਨਹੀਂ ਚੁੱਕੀ ਹੈ। ਇਸ ਸਹੁੰ ਚੁੱਕ ਸਮਾਗਮ ਵਿਚ ਟੀ. ਐੱਮ. ਸੀ. ਦੇ ਚੁਣਾਵੀ ਰਣਨੀਤੀਕਾਰ ਰਹੇ ਪ੍ਰਸ਼ਾਤ ਕਿਸ਼ੋਰ ਮੌਜੂਦ ਰਹੇ।

Click to comment

Leave a Reply

Your email address will not be published. Required fields are marked *

Most Popular

To Top