News

ਮਮਤਾ ਬੈਨਰਜੀ ਨੇ ਕਿਸਾਨਾਂ ਵੱਲੋਂ ‘ਭਾਰਤ ਬੰਦ’ ਦਾ ਨਹੀਂ ਕੀਤਾ ਸਮਰਥਨ

ਕਿਸਾਨਾਂ ਦੇ ਅੰਦੋਲਨ ਨੂੰ ਹਰ ਸਿਆਸੀ ਪਾਰਟੀ ਦਾ ਸਮਰਥਨ ਮਿਲ ਰਿਹਾ ਹੈ। ਇਸ ਦਰਮਿਆਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਬੈਨਰਜੀ ਨੇ ਕਿਸਾਨਾਂ ਨੇ ਭਾਰਤ ਬੰਦ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਸਾਡੀ ਸਰਕਾਰ ਅੱਜ ਹੋਣ ਵਾਲੇ ਭਾਰਤ ਬੰਦ ਦਾ ਸਮਰਥਨ ਨਹੀਂ ਕਰਦੀ ਪਰ ਸਰਕਾਰ ਕਿਸਾਨ ਅੰਦੋਲਨ ਦਾ ਸਮਰਥਨ ਕਰਦੀ ਰਹੇਗੀ।

ਮੁੱਖ ਮੰਤਰੀ ਮਮਤਾ ਨੇ ਪੱਛਮੀ ਮੋਦਿਨੀਪੁਰ ਜ਼ਿਲ੍ਹੇ ਵਿੱਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਜਨਵਿਰੋਧੀ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਜਾਂ ਉਸ ਨੂੰ ਸੱਤਾ ਤੋਂ ਹਟ ਜਾਣਾ ਚਾਹੀਦਾ ਹੈ। ਕਿਸਾਨਾਂ ਦੇ ਅਧਿਕਾਰਾਂ ਦਾ ਬਲੀਦਾਨ ਕਰਨ ਤੋਂ ਬਾਅਦ ਉਸ ਨੂੰ ਸੱਤਾ ਵਿੱਚ ਨਹੀਂ ਬਣੇ ਰਹਿਣਾ ਚਾਹੀਦਾ।

ਉਹਨਾਂ ਕਿਹਾ ਕਿ ਮੈਂ ਭਾਜਪਾ ਦੇ ਕੁਸ਼ਾਸਨ ਨੂੰ ਸਹਿਣ ਕਰਨ ਜਾਂ ਚੁੱਪ ਰਹਿਣ ਦੀ ਬਜਾਏ ਜੇਲ੍ਹ ਵਿੱਚ ਰਹੂੰਗੀ। ਉਹਨਾਂ ਅੱਗੇ ਕਿਹਾ ਕਿ ਉਹ ਭਾਜਪਾ ਨੂੰ ਕਦੇ ਵੀ ਭਗਵਾਂ ਦਲ ਨੂੰ ਬੰਗਾਲ ਤੇ ਕੰਟਰੋਲ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਅਜਿਹੇ ਕਿਸੇ ਕਦਮ ਦਾ ਵਿਰੋਧ ਕਰਨਾ ਚਾਹੀਦਾ ਹੈ।

ਉਹਨਾਂ ਐਲਾਨ ਕਰਦਿਆਂ ਕਿਹਾ ਕਿ ਉਹਨਾਂ ਦੀ ਸਰਕਾਰ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਉਣ ਤੇ ਅਗਲੇ ਸਾਲ ਜੂਨ ਤੋਂ ਬਾਅਦ ਵੀ ਮੁਫ਼ਤ ਰਾਸ਼ਨ ਦੀ ਵੰਡ ਕਰਦੀ ਰਹੇਗੀ। ਸੂਬੇ ਵਿੱਚ ਅਗਲੇ ਸਾਲ ਅਪ੍ਰੈਲ-ਮਈ ਵਿੱਚ ਵਿਧਾਨ ਸਭਾ ਚੋਣਾਂ ਹੋਣਗੀਆਂ।

ਦਸ ਦਈਏ ਕਿ ਸੰਸਦ ਵਿੱਚ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅਪਣਾ ਅੰਦੋਲਨ ਹੋਰ ਤੇਜ਼ ਕਰਨ ਲਈ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਹ ਬੰਦ ਅੱਜ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤਕ ਜਾਰੀ ਰਹੇਗਾ। ਕਾਂਗਰਸ ਸਮੇਤ ਕਈ ਸਿਆਸੀ ਪਾਰਟੀਆਂ ਨੇ ਕਿਸਾਨਾਂ ਦੇ ਇਸ ਬੰਦ ਦਾ ਸਮਰਥਨ ਕੀਤਾ ਹੈ।

Click to comment

Leave a Reply

Your email address will not be published. Required fields are marked *

Most Popular

To Top