ਮਰਨ ਵਰਤ ‘ਤੇ ਬੈਠੇ ਕਿਸਾਨ ਡੱਲੇਵਾਲ ਦੇ ਹੱਕ ‘ਚ ਆਈ ਕੈਪਟਨ ਦੀ ਧੀ ਜੈ ਇੰਦਰ, ਧਰਨੇ ‘ਚ ਬੈਠਣ ਦਾ ਐਲਾਨ

 ਮਰਨ ਵਰਤ ‘ਤੇ ਬੈਠੇ ਕਿਸਾਨ ਡੱਲੇਵਾਲ ਦੇ ਹੱਕ ‘ਚ ਆਈ ਕੈਪਟਨ ਦੀ ਧੀ ਜੈ ਇੰਦਰ, ਧਰਨੇ ‘ਚ ਬੈਠਣ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਦੀ ਧੀ ਤੇ ਆਲ ਇੰਡੀਆ ਜਾਟ ਮਹਾਸਭਾ ਦੀ ਮਹਿਲਾ ਸੂਬਾਈ ਪ੍ਰਧਾਨ ਤੇ ਭਾਜਪਾ ਲੀਡਰ ਜੈ ਇੰਦਰ ਕੌਰ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਪ੍ਰਦਰਸ਼ਨ ਕਰ ਰਹੇ ਹੋਰ ਕਿਸਾਨਾਂ ਦੀ ਹਮਾਇਤ ਵਿੱਚ ਨਿੱਤਰੇ ਹਨ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀ ਵਾਅਦਾ-ਖਿਲਾਫ਼ੀ ਦੇ ਰੋਸ ਵਜੋਂ ਹੀ ਕਿਸਾਨ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ।

Image

ਜੈ ਇੰਦਰ ਨੇ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੇ ਉਹ ਵੀ ਕਿਸਾਨਾਂ ਦੇ ਨਾਲ ਧਰਨੇ ਵਿੱਚ ਬੈਠਣਗੇ। ਉਹਨਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਕਿਸਾਨ ਕਈ ਦਿਨਾਂ ਤੋਂ ਧਰਨੇ ਤੇ ਬੈਠੇ ਹੋਏ ਹਨ। ਉਹਨਾਂ ਸਰਕਾਰ ਤੇ ਇਲਜ਼ਾਮ ਲਾਏ ਕਿ ਪਰਾਲੀ ਪ੍ਰਬੰਧਨ ਲਈ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਕਰਕੇ ਖਰੀ ਨਹੀਂ ਉੱਤਰੀ।

ਪਰਾਲੀ ਸਾੜਨ ਦੇ ਇਲਜ਼ਾਮ ਹੇਠ ਕਿਸਾਨਾਂ ਖਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਦੱਸ ਦਈਏ ਕਿ ਕਿਸਾਨੀ ਮੰਗਾਂ ਮੰਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਦੀ ਅਗਵਾਈ ਹੇਠ ਰਾਜਪੁਰਾ ਰੋਡ ਤੇ ਧਰੇੜੀ ਜੱਟਾਂ ਟੌਲ ਪਲਾਜ਼ਾ ਤੇ ਧਰਨਾ ਦਿੱਤਾ ਜਾ ਰਿਹਾ ਹੈ।

ਕਿਸਾਨਾਂ ਨੇ ਬੁੱਧਵਾਰ ਨੂੰ ਜ਼ੀਰਕਪੁਰ-ਬਠਿੰਡਾ ਹਾਈਵੇਅ ਤੇ ਤਿੰਨ ਘੰਟਿਆਂ ਲਈ ਆਵਾਜਾਈ ਬੰਦ ਰੱਖੀ। ਦੱਸਣਯੋਗ ਹੈ ਕਿ 16 ਨਵੰਬਰ ਨੂੰ ਲਾਏ ਇਸ ਧਰਨੇ ਦੌਰਾਨ ਪਹਿਲੇ ਤਿੰਨ ਦਿਨ ਸੱਤ-ਸੱਤ ਘੰਟੇ ਆਵਾਜਾਈ ਠੱਪ ਰੱਖੀ ਗਈ।

 

Leave a Reply

Your email address will not be published.