ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੀ ਸਿਹਤ ਵਿਗੜੀ, ਡੱਲੇਵਾਲ ਕਹਿੰਦੇ, ਪ੍ਰਸ਼ਾਸਨ ਧੱਕੇ ਨਾਲ ਕਰਵਾ ਸਕਦਾ ਹੈ ਦਾਖਲ

 ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੀ ਸਿਹਤ ਵਿਗੜੀ, ਡੱਲੇਵਾਲ ਕਹਿੰਦੇ, ਪ੍ਰਸ਼ਾਸਨ ਧੱਕੇ ਨਾਲ ਕਰਵਾ ਸਕਦਾ ਹੈ ਦਾਖਲ

ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਹਨ। ਹੁਣ ਉਹਨਾਂ ਦੀ ਸਿਹਤ ਵਿਗੜ ਗਈ ਹੈ। ਉਹਨਾਂ ਦਾ ਬੀਪੀ ਲੋਅ ਹੋ ਗਿਆ ਹੈ। ਡਾਕਟਰਾਂ ਨੇ ਉਹਨਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਉਣ ਦੀ ਸਲਾਹ ਦਿੱਤੀ ਹੈ ਪਰ ਕਿਸਾਨ ਲੀਡਰ ਡੱਲੇਵਾਲ ਨੇ ਇਨਕਾਰ ਕਰ ਦਿੱਤਾ।

ਡੱਲੇਵਾਲ ਨੇ ਕਿਹਾ ਕਿ ਪ੍ਰਸ਼ਾਸਨ ਉਹਨਾਂ ਨੂੰ ਧੱਕੇ ਨਾਲ ਚੁੱਕ ਕੇ ਹਸਪਤਾਲ ਦਾਖਲ ਕਰਵਾ ਸਕਦਾ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਉਹ ਮਰਨ ਵਰਤ ਤੇ ਬੈਠੇ ਰਹਿਣਗੇ। ਹਾਈਵੇਅ ਤੇ ਲਾਇਆ ਜਾਮ ਵੀ ਖੋਲ੍ਹਿਆ ਨਹੀਂ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਡੱਲੇਵਾਲ ਦਾ ਮਰਨ ਵਰਤ ਕਿਸਾਨ ਅੰਦੋਲਨ ਨੂੰ ਹੋਰ ਮਘਾ ਸਕਦਾ ਹੈ।

ਕਿਸਾਨ ਆਗੂ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਖੱਬੇ ਪੱਖੀ ਧਿਰਾਂ ਨਾਲ ਸਬੰਧਤ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਖਿਲਾਫ਼ ਵੀ ਖੁੱਲ੍ਹ ਕੇ ਭੜਾਸ ਕੱਢੀ। ਇਸੇ ਦੌਰਾਨ ਪੰਜਾਬ ਸਰਕਾਰ ਦੇ ਕੁਝ ਸੀਨੀਅਰ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲ ਕਰ ਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published.