ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਲਈ ਹੋਏ ਰਵਾਨਾ

 ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਲਈ ਹੋਏ ਰਵਾਨਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਚਲੇ ਗਏ ਹਨ। ਲੰਘੀ ਰਾਤ ਉਹ ਇੰਗਲੈਂਡ ਲਈ ਰਵਾਨਾ ਹੋਏ ਸਨ। ਜਾਣਕਾਰੀ ਮਿਲੀ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾਵਾਂ ਦਵਾਉਣ ਤੇ ਇਨਸਾਫ਼ ਲਈ ਇੰਗਲੈਂਡ ਦੀ ਪਾਰਲੀਮੈਂਟ ਸਾਹਮਣੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਉਹ ਦੇਸ਼ ਛੱਡ ਕੇ ਵਿਦੇਸ਼ ਚਲੇ ਜਾਣਗੇ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ ਹੋ ਰਹੇ ਹਨ।

ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉੱਥੇ ਇੱਕ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਪ੍ਰੋਗਰਾਮ 20 ਨਵੰਬਰ, ਦਿਨ ਐਤਵਾਰ ਨੂੰ ਰੱਖਿਆ ਗਿਆ ਹੈ। ਸਿੱਧੂ ਦੇ ਮਾਤਾ-ਪਿਤਾ ਵੱਲੋਂ ਉੱਥੇ ਜਾ ਕੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਜਾਵੇਗਾ। ਇਸ ਪ੍ਰੋਗਰਾਮ ‘ਚ 2000 ਲੋਕਾਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ, ਜੋ ਕਿ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਨਗੇ।

Leave a Reply

Your email address will not be published.