ਮਰੀਜ਼ ਬਣ ਆਏ ਲੋਕਾਂ ਨੇ ਡਾਕਟਰ ’ਤੇ ਕੀਤਾ ਹਮਲਾ, ਪੁਰਾਣੀ ਰੰਜਿਸ਼ ਕਾਰਨ ਵਾਰਦਾਤ ਨੂੰ ਦਿੱਤਾ ਅੰਜਾਮ!

 ਮਰੀਜ਼ ਬਣ ਆਏ ਲੋਕਾਂ ਨੇ ਡਾਕਟਰ ’ਤੇ ਕੀਤਾ ਹਮਲਾ, ਪੁਰਾਣੀ ਰੰਜਿਸ਼ ਕਾਰਨ ਵਾਰਦਾਤ ਨੂੰ ਦਿੱਤਾ ਅੰਜਾਮ!

ਫਿਰੋਜ਼ਪੁਰ ਦੀ ਬੇਦੀ ਕਲੋਨੀ ਵਿੱਚ ਡਾਕਟਰ ਤੇ ਉਸਦੇ ਹੀ ਡਰਾਈਵਰ ਵੱਲੋਂ ਹਮਲਾ ਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਜਾਣਕਾਰੀ ਦਿੰਦਿਆਂ ਡਾਕਟਰ ਕਮਲ ਕਾਂਤ ਨੇ ਦੱਸਿਆ ਕਿ ਉਹ ਆਪਣੇ ਘਰ ਵਿੱਚ ਹੀ ਹਸਪਤਾਲ ਚਲਾ ਰਿਹਾ ਹੈ। ਬੀਤੇ ਦਿਨ ਕੁੱਝ ਅਣਪਛਾਤੇ ਵਿਅਕਤੀ ਉਹਨਾਂ ਕੋਲ ਇਲਾਜ ਕਰਵਾਉਣ ਲਈ ਆਏ ਅਤੇ ਉਹਨਾਂ ਅਚਾਨਕ ਉਹਨਾਂ ਤੇ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।

ਉਸ ਦੇ ਹੱਥ ਬੰਨ੍ਹ ਕੇ ਉਸ ਕੋਲੋਂ 5 ਤੋਂ 7 ਹਜ਼ਾਰ ਰੁਪਏ ਅਤੇ ਇੱਕ ਮੋਬਾਇਲ ਖੋਹ ਕੇ ਫਰਾਰ ਹੋ ਗਏ। ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਨੇ ਸੀਸੀਟੀਵੀ ਖੰਗਾਲਣੇ ਸ਼ੁਰੂ ਕਰ ਦਿੱਤੇ। ਸੀਸੀਟੀਵੀ ਵਿੱਚ ਉਹਨਾਂ ਦਾ ਹੀ ਡਰਾਈਵਰ ਨਜ਼ਰ ਆਇਆ। ਡਾਕਟਰ ਨੇ ਡਰਾਈਵਰ ਨੂੰ 15 ਦਿਨ ਪਹਿਲਾਂ ਉਸ ਨੂੰ ਨੌਕਰੀ ਤੋਂ ਹਟਾਇਆ ਸੀ।

ਡਾਕਟਰ ਨੇ ਦੱਸਿਆ ਕਿ ਉਸ ਦਾ ਡਰਾਈਵਰ ਉਹਨਾਂ ਕੋਲ ਪਿਛਲੇ ਇੱਕ ਸਾਲ ਤੋਂ ਕੰਮ ਕਰ ਰਿਹਾ ਸੀ। ਉਸ ਨੇ ਧੋਖੇ ਨਾਲ ਸਾਇਨ ਕਰਾ ਕਈ ਵਾਰ ਉਸ ਦੇ ਖਾਤੇ ਵਿੱਚੋਂ ਪੈਸੇ ਕਢਵਾਏ ਸਨ। ਜਦੋਂ ਉਹਨਾਂ ਨੂੰ ਇਸ ਗੱਲ ਦਾ ਪਤਾ ਚੱਲਿਆ ਤਾਂ ਉਹਨਾਂ ਆਪਣੇ ਡਰਾਈਵਰ ਨੂੰ ਨੌਕਰੀ ਤੋਂ ਹਟਾ ਦਿੱਤਾ।

ਇਸੇ ਰੰਜਿਸ਼ ਨੂੰ ਲੈ ਕੇ ਡਰਾਈਵਰ ਨੇ ਉਹਨਾਂ ਦੇ ਘਰ ਅੰਦਰ ਦਾਖਲ ਹੋ ਕੇ ਹਮਲਾ ਕਰ ਦਿੱਤਾ। ਪੀੜਤ ਡਾਕਟਰ ਵੱਲੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

Leave a Reply

Your email address will not be published.