News

ਮਲੋਟ ‘ਚ ਕਿਸਾਨਾਂ ਨੇ ਪਰਚੇ ਰੱਦ ਕਰਵਾਉਣ ਲਈ ਲਾਇਆ ਧਰਨਾ

ਬਠਿੰਡਾ ਚੌਂਕ ਮਲੋਟ ‘ਚ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ ਹੋ ਗਈ ਹੈ। ਇੱਕ ਪਾਸੇ ਜਿੱਥੇ ਭਾਜਪਾ ਵੱਲੋਂ ਅੱਜ ਮਲੋਟ ਬੰਦ ਦਾ ਸੱਦੇ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨ ਜੱਥੇਬੰਦੀਆਂ ਬੀਤੇ ਦਿਨ ਭਾਜਪਾ ਵਿਧਾਇਕ ਹਮਲੇ ਦੇ ਮਾਮਲੇ ਵਿਚ ਦਰਜ ਕੀਤੇ ਗਏ ਪਰਚਿਆਂ ਨੂੰ ਰੱਦ ਕਰਵਾਉਣ ਲਈ ਰੋਸ ਧਰਨੇ ‘ਤੇ ਬੈਠ ਗਈਆਂ ਨੇ।

ਕਿਸਾਨ ਆਗੂਆਂ ਦਾ ਇਲਜ਼ਾਮ ਹੈ ਕਿ ਦਰਜ ਕੀਤੇ ਗਏ ਪਰਚੇ ਵਿਚ ਬੇਲੋੜੀਆਂ ਧਾਰਾਵਾਂ ਲਾ ਕੇ ਮਾਹੌਲ ਤਣਾਅਪੂਰਨ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੋਸ ਧਰਨੇ ਦੌਰਾਨ ਕਿਸਾਨਾਂ ਵੱਲੋਂ ਕੈਪਟਨ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ। ਉੱਥੇ ਹੀ ਕਿਸਾਨਾਂ ਦੇ ਹੱਕ ‘ਚ ਡੱਟੇ ਕਿਸਾਨਾਂ ਨੂੰ ਜ਼ੋਸ ਦੇ ਨਾਲ ਨਾਲ ਹੋਸ਼ ‘ਚ ਰਹਿਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਭਾਜਪਾ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਮਲੋਟ ‘ਚ ਧਰਨਾ ਦੇ ਰਹੀਆਂ। ਕਿਸਾਨਾਂ ਦੇ ਸਾਹਮਣੇ ਭਾਰੀ ਪੁਲਿਸ ਬਲ ਤਾਇਨਾਤ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਵੀ ਲਗਾਏ ਹਨ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖੀ ਜਾ ਸਕੇ।

ਪੁਲਿਸ ਵੱਲੋਂ ਭਾਜਪਾ ਵਿਧਾਇਕ ਦੀ ਕੁੱਟਮਾਰ ‘ਚ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 23 ਹੋਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤੇ ਗਏ ਨੇ। ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਕੈਪਟਨ ਸਰਕਾਰ ਵੱਲੋਂ ਦਰਜ ਕੀਤੇ ਗਏ ਮਾਮਲਿਆਂ ਨੂੰ ਰੱਦ ਕੀਤਾ ਜਾਂਦਾ ਜਾਂ ਫਿਰ ਨਹੀਂ।

Click to comment

Leave a Reply

Your email address will not be published.

Most Popular

To Top