ਮਸਤੂਆਣਾ ਸਾਹਿਬ ‘ਚ ਮੈਡੀਕਲ ਕਾਲਜ ਦਾ ਮੁੱਦਾ ਗਰਮਾਇਆ, ਲੋਕਾਂ ਨੇ ਕੱਢਿਆ ਟਰੈਕਟਰ ਮਾਰਚ

 ਮਸਤੂਆਣਾ ਸਾਹਿਬ ‘ਚ ਮੈਡੀਕਲ ਕਾਲਜ ਦਾ ਮੁੱਦਾ ਗਰਮਾਇਆ, ਲੋਕਾਂ ਨੇ ਕੱਢਿਆ ਟਰੈਕਟਰ ਮਾਰਚ

ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਨੂੰ ਲੈ ਕੇ ਮਾਮਲਾ ਲਗਾਤਾਰ ਗਰਮਾਇਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲ ਅਤੇ ਢੀਂਡਸਾ ਪਰਿਵਾਰ ਤੇ ਅੜਿੱਕਾ ਡਾਹੁਣ ਦੇ ਇਲਜ਼ਾਮ ਲਾਉਣ ਤੋਂ ਬਾਅਦ ਮਸਤੂਆਣਾ ਸਾਹਿਬ ਮੈਡੀਕਲ ਕਾਲਜ ਨੂੰ ਲੈ ਕੇ ਇਲਾਕੇ ਦੇ ਲੋਕਾਂ ਤੇ ਕਿਸਾਨਾਂ ਨੇ ਮੈਡੀਕਲ ਕਾਲਜ ਬਣਾਉਣ ਦੇ ਹੱਕ ਵਿੱਚ ਤੇ ਸ਼੍ਰੋਮਣੀ ਕਮੇਟੀ ਦੇ ਵਿਰੋਧ ਵਿੱਚ ਮਸਤੂਆਣਾ ਇਲਾਕੇ ਵਿੱਚ ਵਿਸ਼ਾਲ ਟਰੈਕਟਰ ਰੈਲੀ ਕੱਢੀ।

ਕਿਸਾਨਾਂ ਤੇ ਇਲਾਕੇ ਦੇ ਲੋਕਾਂ ਨੇ ਕੜਾਕੇ ਦੀ ਸਰਦੀ ਵਿੱਚ 400 ਤੋਂ ਵੱਧ ਟਰੈਕਟਰਾਂ ਨਾਲ 10 ਤੋਂ ਵੱਧ ਪਿੰਡਾਂ ਵਿੱਚ ਜਾ ਕੇ ਸ਼੍ਰੋਮਣੀ ਕਮੇਟੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਨਵੇਂ ਸਾਲ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਸਤੂਆਣਾ ਸਾਹਿਬ ਵਿੱਚ ਆ ਕੇ ਮੈਡੀਕਲ ਕਾਲਜ ਦੇ ਮੁੱਦੇ ਤੇ ਲੋਕਾਂ ਨਾਲ ਗੱਲਬਾਤ ਕੀਤੀ ਸੀ।

ਉਹਨਾਂ ਕਿਹਾ ਕਿ ਉਹ ਮੈਡੀਕਲ ਕਾਲਜ ਬਣਾਉਣਾ ਚਾਹੁੰਦੇ ਹਨ ਪਰ ਸ਼੍ਰੋਮਣੀ ਕਮੇਟੀ ਜ਼ਮੀਨ ਦੇ ਮੁੱਦੇ ਤੇ ਮੈਡੀਕਲ ਕਾਲਜ ਦੀ ਉਸਾਰੀ ਵਿੱਚ ਬੇਲੋੜੇ ਅੜਿੱਕੇ ਖੜ੍ਹੀ ਕਰ ਰਹੀ ਹੈ। ਸੀਐਮ ਮਾਨ ਦੀ ਆਮਦ ਤੋਂ ਬਾਅਦ ਇਲਾਕੇ ਦੇ ਲੋਕ ਗੁੱਸੇ ਵਿੱਚ ਨਜ਼ਰ ਆਏ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਮੈਡੀਕਲ ਕਾਲਜ ਬਣਾਉਣਾ ਚਾਹੁੰਦੇ ਹਨ ਪਰ ਇਸ ਸਬੰਧੀ ਪੰਜਾਬ ਸਰਕਾਰ ਨੂੰ ਲਿਖਤੀ ਤੌਰ ਤੇ ਸ਼੍ਰੋਮਣੀ ਕਮੇਟੀ ਨਾਲ ਗੱਲ ਕਰਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ 1925 ਵਿੱਚ ਗੁਰਦੁਆਰਾ ਐਕਟ ਅਧੀਨ ਆਈ ਸੀ। ਫਿਰ ਕਿਤੇ ਵੀ ਜਦੋਂ ਸਿੱਖ ਗੁਰਦੁਆਰਾ ਐਲਾਨਿਆ ਜਾਂਦਾ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਅਧੀਨ ਆ ਜਾਂਦਾ ਹੈ, ਪਰ ਗੁਰਦੁਆਰਾ ਗੁਰਸਾਗਰ ਮਸਤੂਆਣਾ ਅੰਗੀਠਾ ਸਾਹਿਬ ਦੀ ਜ਼ਮੀਨ ਦੀ ਫਰਦ ਵਿੱਚ ਕਿਤੇ ਵੀ ਸ਼੍ਰੋਮਣੀ ਕਮੇਟੀ ਦਾ ਨਾਂ ਨਹੀਂ ਹੈ।

Leave a Reply

Your email address will not be published. Required fields are marked *