ਮਸ਼ਹੂਰ ਅਦਾਕਾਰ ਦੀਪ ਸਿੱਧੂ ਦਾ ਲੁਧਿਆਣਾ ਵਿਖੇ ਹੋਵੇਗਾ ਅੰਤਿਮ ਸੰਸਕਾਰ

ਅਦਾਕਾਰ ਤੇ ਕਿਸਾਨ ਅੰਦੋਲਨ ਵਿੱਚ ਅਹਿਮ ਰੋਲ ਨਿਭਾਉਣ ਵਾਲੇ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ ਹਾਈਵੇਅ ਤੇ ਬੀਤੀ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੀਪ ਸਿੱਧੂ ਦਾ ਅੰਤਿਮ ਸਸਕਾਰ ਲੁਧਿਆਣਾ ਵਿਖੇ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਦੀਪ ਸਿੱਧੂ ਦਾ ਅੰਤਿਮ ਸਸਕਾਰ ਮੌਕੇ ਸਾਰੀਆਂ ਰਸਮਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਵੱਲੋਂ ਨਿਭਾਈਆਂ ਜਾਣਗੀਆਂ।

ਅਦਾਕਾਰ ਦੀਪ ਸਿੱਧੂ ਦੇ ਭਰਾ ਐਡਵੋਕੇਟ ਮਨਦੀਪ ਸਿੰਘ ਸਿੱਧੂ, ਦੋਸਤ ਐਡਵੋਕੇਟ ਹਾਕਮ ਸਿੰਘ, ਹਰਪ੍ਰੀਤ ਦਿਉਗਣ ਤੇ ਦਲਜੀਤ ਸਿੰਘ ਕਲਸੀ ਨੇ ਕਿਹਾ ਕਿ ਦੀਪ ਸਿੱਧੂ ਨਾਲ ਵਾਪਰੇ ਹਾਦਸੇ ਦੀ ਸੀਬੀਆਈ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਇਸ ਬਾਰੇ ਸੱਚਾਈ ਸਾਹਮਣੇ ਆ ਸਕੇ। ਉਹਨਾਂ ਕਿਹਾ ਕਿ, ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਜਦੋਂ ਵੀ ਕੋਈ ਵੀ ਹਾਦਸਾ ਵਾਪਰਦਾ ਹੈ ਤਾਂ ਸੜਕਾਂ ਤੋਂ ਕਈ ਦਿਨ ਵਾਹਨਾਂ ਨੂੰ ਨਹੀਂ ਹਟਾਇਆ ਜਾਂਦਾ।
ਪਰ ਦੀਪ ਸਿੱਧੂ ਨਾਲ ਵਾਪਰੇ ਹਾਦਸੇ ਤੋਂ ਬਾਅਦ ਉਸ ਦੀ ਸਕਾਰਪੀਓ ਗੱਡੀ ਨੂੰ ਗੱਡੀ ਕੁੱਝ ਸਮੇਂ ਬਾਅਦ ਹਟਾ ਦਿੱਤਾ ਗਿਆ। ਉਹਨਾਂ ਕਿਹਾ ਕਿ ਗੱਡੀ ਨੂੰ ਹਟਾਉਣ ਸਮੇਂ ਪੁਲਿਸ ਵੱਲੋਂ ਬਣਾਈ ਗਈ ਵੀਡੀਓ ਨੂੰ ਵੀ ਜਨਤਕ ਚਾਹੀਦੀ ਹੈ। ਉਹਨਾਂ ਕਿਹਾ ਕਿ ਦੀਪ ਸਿੱਧੂ ਬਹੁਤ ਵਧੀਆ ਡਰਾਈਵਰ ਸੀ।
