Punjab

ਮਹਾਂਪੰਚਾਇਤ ਨੂੰ ਸੰਬੋਧਨ ਕਰਨ ਲਈ ਪੰਜਾਬ ਪਹੁੰਚੇ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਨੂੰ ਸੰਬੋਧਨ ਲਈ ਪਹੁੰਚ ਚੁੱਕੇ ਹਨ ਅਤੇ ਮਹਾਂਪੰਚਾਇਤ ਕਰਨ ਲਈ ਜ਼ਿਲ੍ਹਾ ਮੋਗੇ ਦੇ ਬਾਘਾ ਪੁਰਾਣਾ ਵੱਲ ਰਵਾਨਾ ਹੋ ਚੁੱਕੇ ਹਨ। ਉੱਥੇ ਹੀ ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨ ਸੰਘਰਸ਼ ਦਾ ਸਮਰਥਨ ਕੀਤਾ ਗਿਆ ਹੈ ਅੱਗੇ ਵੀ ਹਮੇਸ਼ਾ ਕੀਤਾ ਜਾਵੇਗਾ।

ਇਸ ਮੌਕੇ ਭਗਵੰਤ ਮਾਨ ਨੇ ਮੋਦੀ ਸਰਕਾਰ ‘ਤੇ ਵੀ ਤਿੱਖੇ ਨਿਸ਼ਾਨੇ ਸਾਧੇ ਅਤੇ ਨਾਲ ਹੀ ਕਿਹਾ ਕਿ ਮਹਾਂਪੰਚਾਇਤ ਦੌਰਾਨ ਕੋਰੋਨਾ ਨੂੰ ਧਿਆਨ ‘ਚ ਰੱਖਦੇ ਹੋਏ ਸਾਰੇ ਪ੍ਰਬੰਧ ਕੀਤੇ ਗਏ ਨੇ ਅਤੇ ਕੇਜਰੀਵਾਲ ਵੀ ਕੋਰੋਨਾ ਦੀ ਨੈਗੀਟਿਵ ਰਿਪੋਰਟ ਨਾਲ ਲੈ ਕੇ ਆਏ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ‘ਚ ਅੱਜ ਬਾਘਾ ਪੁਰਾਣਾ ਦੀ ਅਨਾਜ ਮੰਡੀ ਵਿੱਚ ਮਹਾਪੰਚਾਇਤ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਕੇਜਰੀਵਾਲ ਵੀ ਇਸ ਮਹਾਂਪੰਚਾਇਤ ਵਿੱਚ ਹਿੱਸਾ ਲੈਣਗੇ ਤੇ ਕਿਸਾਨਾਂ ਨਾਲ ਰੂ-ਬ-ਰੂ ਹੋਣਗੇ। ਦੱਸ ਦਈਏ ਕਿ ਅੱਜ ਮੋਗਾ ਵਿੱਚ ਮਹਾਂਪੰਚਾਇਤ ਮਗਰੋਂ ਕੇਜਰੀਵਾਲ 4 ਅਪ੍ਰੈਲ ਨੂੰ ਹਰਿਆਣਾ ਦੇ ਜੀਂਦ ਵਿੱਚ ਵੀ ਕਿਸਾਨਾਂ ਦੇ ਹੱਕ ‘ਚ ਮਹਾਪੰਚਾਇਤ ਕਰਨ ਲਈ ਪਹੁੰਚਣਗੇ।  

Click to comment

Leave a Reply

Your email address will not be published. Required fields are marked *

Most Popular

To Top