News

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਜੱਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸੰਗਤ ਦਾ ਜੱਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ ਜੱਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।

British East India Company: Maharaja Ranjit Singh named as greatest leader  in world history in poll – Why the Sikh ruler is such a legend | India News

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨਾਲ ਟੈਲੀਫੋਨ ਤੇ ਗੱਲਬਾਤ ਹੋਈ ਹੈ ਜਿਸ ਮੁਤਾਬਕ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜੱਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਕਾਰਨ ਮਨਜ਼ੂਰੀ ਨਹੀਂ ਦਿੱਤੀ ਗਈ।

21 ਜੂਨ ਨੂੰ ਜੱਥਾ ਭਾਰਤ ਤੋਂ ਪਾਕਿਸਤਾਨ ਜਾਣਾ ਸੀ ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਸਮੇਂ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ। ਉਹਨਾਂ ਕਿਹਾ ਕਿ ਜਿਹੜੇ ਸ਼ਰਧਾਲੂਆਂ ਨੇ ਪਾਕਿਸਤਾਨ ਜਾਣ ਲਈ ਅਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

Click to comment

Leave a Reply

Your email address will not be published.

Most Popular

To Top