News

ਮਹਾਰਾਸ਼ਟਰ ’ਚ ਵਧੇ ਕੋਰੋਨਾ ਕੇਸ, ਸਿਹਤ ਵਿਭਾਗ ਨੇ ਜਾਰੀ ਕੀਤੀ ਰਿਪੋਰਟ

ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਦੁਆਰਾ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੁੱਲ ਕੋਰੋਨਾ ਦੇ 24882 ਨਵੇਂ ਮਾਮਲੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿੱਚ ਹੁਣ ਤਕ ਕੋਰੋਨਾ ਦੇ ਕੁੱਲ 1,13,33,728 ਮਾਮਲੇ ਸਾਹਮਣੇ ਆ ਚੁੱਕੇ ਹਨ।

Second Coronavirus Death In India As 68-Year-Old Woman Succumbs To Illness  In Delhi

ਜਾਣਕਾਰੀ ਮੁਤਾਬਕ ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 15,817 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ ਕੋਰੋਨਾ ਦੇ 11,344 ਮਰੀਜ਼ ਠੀਕ ਹੋ ਗਏ ਹਨ ਤੇ ਉਹਨਾਂ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ ਉੱਥੇ ਹੀ ਦੂਜੇ ਪਾਸੇ ਇਸ ਮਹਾਮਾਰੀ ਨਾਲ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਮਹਾਰਾਸ਼ਟਰ ਵਿੱਚ ਹੁਣ ਤਕ ਕੋਰੋਨਾ ਦੇ ਕੁੱਲ 22,82,191 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਇੱਥੇ ਕੁੱਲ 21,17,744 ਕੋਰੋਨਾ ਦੇ ਮਾਮਲੇ ਰਿਕਵਰ ਹੋ ਚੁੱਕੇ ਹਨ। ਮਰਨ ਵਾਲਿਆਂ ਦੀ ਗਿਣਤੀ 52,723 ਹੈ ਅਤੇ 1,10,485 ਮਾਮਲੇ ਐਕਟਿਵ ਹਨ। ਸਿਹਤ ਵਿਭਾਗ ਦੀ ਰਿਪੋਰਟ ਮੁਤਾਬਕ, ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 24882 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਵਿੱਚ 19,957 ਮਰੀਜ਼ ਠੀਕ ਹੋ ਕੇ ਹਸਪਤਾਲ ਤੋਂ ਘਰ ਜਾ ਚੁੱਕੇ ਹਨ।

ਦਸ ਦਈਏ ਕਿ ਕੋਰੋਨਾ ਵਾਇਰਸ ਦੇ ਕੁੱਲ 1,13,33,728 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਠੀਕ ਹੋਣ ਵਾਲਿਆਂ ਦੀ ਗਿਣਤੀ 1,09,73,260 ਹੈ ਤੇ 2,02,022 ਮਾਮਲੇ ਐਕਟਿਵ ਹਨ। ਭਾਰਤ ਵਿੱਚ ਕੋਰੋਨਾ ਕਾਰਨ ਕੁੱਲ 1,58,446 ਮੌਤਾਂ ਹੋਈਆਂ ਹਨ।  

Click to comment

Leave a Reply

Your email address will not be published. Required fields are marked *

Most Popular

To Top