ਮਹਿਲਾ ਦਿਵਸ ’ਤੇ ਅਪਣੀ ਤਾਕਤ ਦਿਖਾਉਣ ਲਈ ਦਿੱਲੀ ਪਹੁੰਚੀਆਂ ਹਜ਼ਾਰਾਂ ਔਰਤਾਂ

ਅੱਜ ਪੂਰੇ ਵਿਸ਼ਵ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਹ ਦਿਨ ਔਰਤਾਂ ਦੀ ਸ਼ਕਤੀ ਅਤੇ ਉਹਨਾਂ ਦੇ ਸਨਮਾਨ ਨੂੰ ਦਰਸਾਉਂਦਾ ਹੈ। ਅੱਜ ਵੱਡੀ ਗਿਣਤੀ ਵਿੱਚ ਔਰਤਾਂ ਇਕੱਠੀਆਂ ਹੋ ਕੇ ਸਿੰਘੂ, ਟੀਕਰੀ ਅਤੇ ਗਾਜ਼ੀਪੁਰ ਬਾਰਡਰ ’ਤੇ ਪਹੁੰਚੀਆਂ ਹਨ। ਅੱਜ ਅੰਦੋਲਨ ਵਿੱਚ ਭਾਰੀ ਗਿਣਤੀ ਵਿੱਚ ਵੱਖ ਵੱਖ ਸ਼ਹਿਰਾਂ ਤੋਂ ਔਰਤਾਂ ਧਰਨੇ ਵਿੱਚ ਸ਼ਾਮਲ ਹੋਈਆਂ ਹਨ।

ਔਰਤਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਉਹ ਘਰਾਂ ’ਚ ਛੋਟੇ-ਛੋਟੇ ਬੱਚੇ ਛੱਡ ਕੇ ਆਈਆਂ ਹਨ। ਲਗਭਗ 1500 ਔਰਤਾਂ ਵੱਲੋਂ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਆਗੂਆਂ ਨੇ ਔਰਤਾਂ ਦੇ ਹੌਂਸਲੇ ਦੀ ਤਰੀਫ਼ ਕਰਦਿਆਂ ਕਿਹਾ ਕਿ ਉਹਨਾਂ ਨੇ ਖੇਤੀ ਕਾਰਜਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਉਹਨਾਂ ਨੇ ਅੱਜ ਦੇ ਦਿਨ ਔਰਤਾਂ ਨੂੰ ਸਟੇਜ ਪ੍ਰਬੰਧ ਸੌਂਪਣ ਦੀ ਯੋਜਨਾ ਬਣਾਈ ਹੈ।
ਦਸ ਦਈਏ ਕਿ ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਬਹੁਤ ਸਾਰੀਆਂ ਥਾਵਾਂ ’ਤੇ ਕਵਿਜ ਮੁਕਾਬਲੇ ਕਰਵਾਏ ਜਾ ਰਹੇ ਹਨ।
