ਮਾਈਨਿੰਗ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ, ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਗ੍ਰਿਫ਼ਤਾਰ

 ਮਾਈਨਿੰਗ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ, ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਮਾਈਨਿੰਗ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੈਰ ਕਾਨੂੰਨੀ ਮਾਈਨਿੰਗ ਕਰਨ ਦੇ ਇਲਜ਼ਾਮ ਵਿੱਚ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਖੁਦ ਸਾਂਝ ਕੀਤੀ ਹੈ।

ਉਹਨਾਂ ਟਵੀਟ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਮਾਫ਼ੀਆ ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਗ਼ੈਰ-ਕਾਨੂੰਨੀ ਮਾਈਨਿੰਗ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਹੈ।

Leave a Reply

Your email address will not be published.