News

ਮਾਝੇ ਦੇ ਲੋਕਾਂ ਨੇ ਸਿਆਸੀ ਲੀਡਰਾਂ ਦੇ ਬਾਈਕਾਟ ਦਾ ਕੀਤਾ ਐਲਾਨ

ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਸਿਆਸੀ ਸਮੀਕਰਨ ਬਦਲਣ ਲੱਗ ਪਏ ਹਨ। ਹੁਣ ਤੱਕ ਸਿਰਫ ਭਾਜਪਾ ਲੀਡਰਾਂ ਦਾ ਵਿਰੋਧ ਹੁੰਦਾ ਰਿਹਾ ਹੈ ਪਰ ਹੁਣ ਤਾਂ ਲਗਭਗ ਸਾਰੀਆਂ ਪਾਰਟੀਆਂ ਦਾ ਹੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ ਅੱਜ ਮਾਝੇ ਦੇ ਪਿੰਡ ਚਾਟੀਵਿੰਡ ਤੋਂ ਹੋਈ ਹੈ।

Explained: What the farmers' protest is all about - Oneindia News

ਸਮੂਹ ਨਗਰ ਪੰਚਾਇਤ, ਕਿਸਾਨ ਮਜ਼ਦੂਰ ਜੱਥੇਬੰਦੀਆਂ ਤੇ ਆੜ੍ਹਤੀਆਂ ਨੇ ਸਾਂਝਾ ਫ਼ੈਸਲਾ ਕਰਦਿਆਂ ਐਲਾਨ ਕੀਤਾ ਕਿ ਜਿੰਨਾ ਚਿਰ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ, ਪਿੰਡ ਵਿੱਚ ਕਿਸੇ ਵੀ ਸਿਆਸੀ ਪਾਰਟੀ ਨੂੰ ਕੋਈ ਪ੍ਰੋਗਰਾਮ ਨਹੀਂ ਕਰਨ ਦਿੱਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ-ਮਜ਼ਦੂਰ ਲੜਾਈ ਲੜ ਰਹੇ ਹਨ।

ਕਰੀਬ 350 ਤੋਂ ਵੱਧ ਕਿਸਾਨ ਮਜ਼ਦੂਰ ਸ਼ਹੀਦ ਹੋ ਚੁੱਕੇ ਹਨ। ਕਿਸਾਨੀ ਸੰਘਰਸ਼ ਲਗਭਗ 200 ਦਿਨਾਂ ਵਿੱਚ ਦਾਖ਼ਲ ਹੋ ਗਿਆ ਹੈ। ਕਿਸਾਨਾਂ ਨੇ ਅੱਗੇ ਕਿਹਾ ਕਿ ਕਾਲੇ ਕਾਨੂੰਨ ਭਾਰਤ ਦੀ ਮੋਦੀ ਸਰਕਾਰ ਰੱਦ ਨਹੀਂ ਕਰਦੀ ਤੇ ਇਹ ਸੰਘਰਸ਼ ਸਮਾਪਤ ਨਹੀਂ ਹੁੰਦਾ ਉੰਨਾ ਸਮਾਂ ਕਿਸੇ ਵੀ ਸਿਆਸੀ ਲੀਡਰ ਜਾਂ ਕਿਸੇ ਸਿਆਸੀ ਪਾਰਟੀ ਦੇ ਨੁਮਾਇੰਦੇ ਨੂੰ ਪਿੰਡ ਵਿੱਚ ਕੋਈ ਰੈਲੀ ਜਾਂ ਇਕੱਠ ਨਹੀਂ ਕਰਨ ਦਿੱਤਾ ਜਾਵੇਗਾ।  

Click to comment

Leave a Reply

Your email address will not be published.

Most Popular

To Top