ਮਾਨ ਸਰਕਾਰ ਦਾ ਵੱਡਾ ਫੈਸਲਾ, ਏਜੀ ਦਫ਼ਤਰ ‘ਚ SC ਭਾਈਚਾਰੇ ਲਈ ਕੱਢੀਆਂ 58 ਵਾਧੂ ਪੋਸਟਾਂ

 ਮਾਨ ਸਰਕਾਰ ਦਾ ਵੱਡਾ ਫੈਸਲਾ, ਏਜੀ ਦਫ਼ਤਰ ‘ਚ SC ਭਾਈਚਾਰੇ ਲਈ ਕੱਢੀਆਂ 58 ਵਾਧੂ ਪੋਸਟਾਂ

ਪੰਜਾਬ ਸਰਕਾਰ ਨੇ ਅਹਿਮ ਐਸਸੀ ਭਾਈਚਾਰੇ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰ ਦਿੱਤਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਲਾਅ ਅਫ਼ਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਲਾਗੂ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਏਜੀ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ।

ਸਰਕਾਰ ਨੇ 58 ਪੋਸਟਾਂ ਐਸਸੀ ਭਾਈਚਾਰੇ ਲਈ ਰਾਖਵੀਆਂ ਰੱਖੀਆਂ ਹਨ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਉਹਨਾਂ ਕਿਹਾ ਕਿ, ਅੱਜ ਇੱਕ ਹੋਰ ਖ਼ੁਸ਼ੀ ਭਰੀ ਖ਼ਬਰ ਸਾਂਝੀ ਕਰ ਰਿਹਾ ਹਾਂ…ਪੰਜਾਬ ਦੇ AG ਦਫ਼ਤਰ ‘ਚ SC ਭਾਈਚਾਰੇ ਲਈ 58 ਵਾਧੂ ਪੋਸਟਾਂ ਅਸੀਂ ਕੱਢੀਆਂ ਨੇ…ਲੋਕ-ਪੱਖੀ ਫ਼ੈਸਲਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ…ਬਿਨਾਂ ਸਿਫ਼ਾਰਸ਼ ਤੋਂ ਭਰਤੀ ਹੋਵੇਗੀ… ਮੇਰੀ ਸਰਕਾਰ ਸਮਾਜ ਦੇ ਦੱਬੇ-ਕੁਚਲੇ ਵਰਗ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਵਚਨਬੱਧ ਹੈ।

Leave a Reply

Your email address will not be published.